ਕ੍ਰਿਕਟ ਖੇਡਣਾ ਪਿਆ ਮਹਿੰਗਾ, ਪਹਿਲਾਂ ਚਲਾਏ ਤੇਜ਼ਧਾਰ ਹਥਿਆਰ, ਫੇਰ ਚਲਾਈਆਂ ਗੋਲੀਆਂ, 3 ਜ਼ਖਮੀ

0
8571

ਫਿਰੋਜ਼ਪੁਰ | ਬੇਦੀ ਕਾਲੋਨੀ ਫੇਜ਼-2 ‘ਚ ਅੱਜ ਸਵੇਰੇ ਗਲੀ ਵਿੱਚ ਕ੍ਰਿਕਟ ਖੇਡਣ ਨੂੰ ਲੈ ਕੇ ਗੋਲੀ ਚੱਲ ਗਈ, ਜਿਸ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸਤਵਿੰਦਰ ਸਿੰਘ ਵਿਰਕ, ਐੱਸਐੱਚਓ ਇੰਸਪੈਕਟਰ ਮਨੋਜ ਕੁਮਾਰ ਤੇ ਏਐੱਸਆਈ ਸ਼ਰਮਾ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਜ਼ਖਮੀਆਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਖਮੀਆਂ ਨੇ ਦੱਸਿਆ ਕਿ ਕੁਝ ਲੋਕ ਗਲੀ ‘ਚ ਕ੍ਰਿਕਟ ਖੇਡ ਰਹੇ ਸਨ, ਜਦੋਂ ਉਨ੍ਹਾਂ ਨੂੰ ਥੋੜ੍ਹੀ ਦੂਰ ਜਾ ਕੇ ਖੇਡਣ ਲਈ ਕਿਹਾ ਤਾਂ ਉਨ੍ਹਾਂ ਨੂੰ ਗੁੱਸਾ ਆ ਗਿਆ। ਕੁਝ ਦੇਰ ਬਾਅਦ ਉਹ ਅਣਪਛਾਤੇ ਲੋਕਾਂ ਨੂੰ ਆਪਣੇ ਨਾਲ ਲੈ ਆਏ ਤੇ ਲੜਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਗੋਲੀਆਂ ਵੀ ਚਲਾ ਦਿੱਤੀਆਂ।

ਲੜਾਈ ‘ਚ ਪ੍ਰਦੀਪ ਦੀ ਲੱਤ ਵਿੱਚ ਗੋਲੀ ਲੱਗੀ ਤੇ ਹਰਪ੍ਰੀਤ ਸਿੰਘ (ਦੋਵੇਂ ਪੁੱਤਰ ਰੇਸ਼ਮ ਸਿੰਘ) ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਹੋ ਗਿਆ। ਲੜਾਈ ਦੌਰਾਨ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ।

ਥਾਣਾ ਸਦਰ ਦੇ ਇੰਚਾਰਜ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖਮੀਆਂ ਦੇ ਬਿਆਨ ਲਏ ਜਾ ਰਹੇ ਹਨ ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ