ਲੁਧਿਆਣਾ ‘ਚ ਸਿਲੰਡਰ ਲੀਕ ਹੋਣ ਕਾਰਨ ਧਮਾਕਾ, ਝੁਲਸਿਆ ਪੂਰਾ ਪਰਿਵਾਰ

0
412

ਲੁਧਿਆਣਾ . ਅਰਜਨ ਦੇਵ ਨਗਰ ਸਥਿਤ ਇੱਕ ਘਰ ਵਿੱਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਲੀਕ ਹੋਣ ਕਾਰਨ ਧਮਾਕਾ ਹੋ ਗਿਆ। ਜਿਸ ਕਾਰਨ ਘਰ ਵਿੱਚ ਮੌਜੂਦ ਪਤੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਜਿਨ੍ਹਾਂ ਨੂੰ ਇਲਾਜ ਦੇ ਲਈ ਸਿਵਲ ਹਪਸਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐਤਵਾਰ ਸਵੇਰ ਰਾਜ ਕੁਮਾਰ ਦੀ ਪਤਨੀ ਸੋਨਾਲੀ ਖਾਣਾ ਬਣਾ ਰਹੀ ਸੀ।

ਇਸੇ ਦੌਰਾਨ ਸਿਲੰਡਰ ਲੀਕ ਹੋਣ ਕਾਰਨ ਅਚਾਨਕ ਧਮਾਕਾ ਹੋ ਗਿਆ ਅਤੇ ਨੇੜੇ ਪਏ ਸਮਾਨ ਨੂੰ ਅੱਗ ਲੱਗ ਗਈ। ਧਮਾਕੇ ਦੀ ਆਵਾਜ ਸੁਣਕੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ। ਜਿਨ੍ਹਾਂ ਨੇ ਅੱਗ ਦੀ ਚਪੇਟ ਵਿੱਚ ਝੁਲਸੇ ਰਾਜਕੁਮਾਰ, ਉਸਦੀ ਪਤਨੀ ਸੋਨਾਲੀ, ਬੇਟੀ ਨੇਹਾ, ਸੋਭਾ, ਬੇਟਾ ਦੀਪਕ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਥਾਣਾ ਡਿਵੀਜਨ ਨੰਬਰ –7 ਦੀ ਪੁਲਿਸ ਨੇ ਹਾਲਾਤ ਦਾ ਜਾਇਜਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।