ਚੰਡੀਗੜ੍ਹ | ਜੂਨ ਮਹੀਨੇ ਦੇ ਪਹਿਲੇ ਹਫਤੇ ਵਿੱਚ ਗਰਮੀ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਧੁੱਪ ਤੋਂ ਬਾਅਦ ਅਗਲੇ ਦਿਨਾਂ ਵਿੱਚ ਵੀ ਅੱਤ ਦੀ ਗਰਮੀ ਪਵੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੰਗਲਵਾਰ 8 ਜੂਨ ਤੋਂ ਲੈ ਕੇ 10 ਜੂਨ ਤੱਕ ਅੱਤ ਦੀ ਗਰਮੀ ਪਵੇਗੀ। ਇਸ ਦੌਰਾਨ ਤੇਜ਼ ਗਰਮ ਹਵਾਵਾਂ ਚੱਲਣਗੀਆਂ।
11 ਜੂਨ ਤੋਂ 13 ਜੂਨ ਤੱਕ ਬੂੰਦਾਬਾਂਦੀ ਹੋ ਸਕਦੀ ਹੈ ਜਿਸ ਨਾਲ ਮੌਸਮ ਥੋੜਾ ਠੰਡਾ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਲਕੀ ਬੂੰਦਾਬਾਂਦੀ ਦੇ ਨਾਲ ਬੱਦਲ ਰਹਿਣਗੇ ਜਿਸ ਕਾਰਨ ਗਰਮੀ ਘੱਟ ਪਵੇਗੀ।
ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਪਹੁੰਚ ਚੁੱਕਿਆ ਹੈ ਪਰ ਪੰਜਾਬ ਵਿੱਚ ਜੂਨ ਦੇ ਅਖੀਰ ਤੱਕ ਆਵੇਗਾ ਉਸ ਤੋਂ ਬਾਅਦ ਹੀ ਚੰਗਾ ਮੀਂਹ ਪਵੇਗਾ।
ਮੰਗਲਵਾਰ ਨੂੰ ਬਠਿੰਡਾ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਇਸ ਲਈ ਜਿੰਨਾ ਹੋ ਸਕੇ ਧੁੱਪ ਤੋਂ ਬਚਾਅ ਰੱਖਣਾ ਚਾਹੀਦਾ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)