ਪਰਿਵਾਰਕ ਮੈਂਬਰ ਨੇ ਕੋਰੋਨਾ ਮਰੀਜ਼ ਦੀ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ, ਪਟਵਾਰੀਆਂ ਨੇ ਕੀਤਾ ਸੰਸਕਾਰ

0
732

ਅੰਮ੍ਰਿਤਸਰ . ਨਿਗਮ ਦੇ ਸਾਬਕਾ ਐਸ.ਈ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਏ ਸੀ ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਅਰਚਨਾ, ਐਸ ਐਚ ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ਵਿਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਸ. ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ਉਤੇ ਜਾ ਕੇ ਕਰਵਾਇਆ। ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ। ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਸ੍ਰੀਮਤੀ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ।

ਸ੍ਰੀ ਵਿਕਾਸ ਹੀਰਾ ਐਸ ਡੀ ਐਮ ਅੰਮ੍ਰਿਤਸਰ ਇਕ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ ਸੀ, ਪਰ ਉਨਾਂ ਵੱਲੋਂ ਹਾਂ ਵਿਚ ਜਵਾਬ ਨਹੀਂ ਮਿਲਿਆ। ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਸਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ। ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।