ਨਵ-ਵਿਆਹੁਤਾ ਦੀ ਮੌਤ ਹੋਣ ‘ਤੇ ਪਰਿਵਾਰ ਨੇ ਨਰਸ ‘ਤੇ ਲਾਏ ਗਲਤ ਇਲਾਜ ਕਰਨ ਦੇ ਆਰੋਪ

0
1312

ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਹਰਨਾਮ ਨਗਰ ਦੀ ਰਹਿਣ ਵਾਲੀ ਮਨਦੀਪ ਕੌਰ ਜਿਸ ਦਾ ਵਿਆਹ ਹੋਏ ਨੂੰ ਕੁਝ ਮਹੀਨੇ ਹੀ ਹੋਏ ਸਨ, ਨੂੰ ਅੱਜ ਗੰਭੀਰ ਹਾਲਤ ਹੋਣ ਕਾਰਨ ਇਲਾਜ ਲਈ ਪਰਿਵਾਰ ਨੇ ਸਿਵਲ ਹਸਪਤਾਲ ਬਟਾਲਾ ‘ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।

ਮ੍ਰਿਤਕਾ ਦੀ ਮਾਂ ਅਤੇ ਸੱਸ ਨੇ ਦੱਸਿਆ ਕਿ ਮਨਦੀਪ ਪਿਛਲੇ ਕੁਝ ਦਿਨਾਂ ਤੋਂ ਇਕ ਘਰ ਚ ਕੰਮ ਕਰ ਰਹੀ ਨਰਸ ਕੋਲੋਂ ਬੱਚਾ ਹੋਣ ਲਈ ਇਲਾਜ ਕਰਵਾ ਰਹੀ ਸੀ, ਇਸ ਦੌਰਾਨ ਉਸ ਦੀ ਹਾਲਤ ਕੁਝ ਦਿਨਾਂ ਤੋਂ ਵਿਗੜ ਰਹੀ ਸੀ, ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। ਜਿਥੇ ਪਰਿਵਾਰ ਵੱਲੋਂ ਉਸ ਨਰਸ ‘ਤੇ ਆਰੋਪ ਲਾਇਆ ਜਾ ਰਿਹਾ ਹੈ, ਉਥੇ ਹੀ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਨਰਸ ਹਰਭਜਨ ਕੌਰ ਨੇ ਖੁਦ ‘ਤੇ ਲੱਗੇ ਆਰੋਪਾਂ ਨੂੰ ਗਲਤ ਦੱਸਿਆ ਤੇ ਕਿਹਾ ਕਿ ਮਨਦੀਪ ਉਸ ਕੋਲੋਂ ਇਲਾਜ ਲਈ ਆਈ ਸੀ ਪਰ ਉਸ ਵੱਲੋਂ ਕੋਈ ਅਜਿਹੀ ਦਵਾਈ ਨਹੀਂ ਦਿੱਤੀ ਗਈ, ਜਿਸ ਨਾਲ ਉਸ ਦੀ ਸਿਹਤ ਵਿਗੜੇ।

ਸਿਵਲ ਹਸਪਤਾਲ ਬਟਾਲਾ ਦੇ ਡਾ. ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਮਨਦੀਪ ਕੌਰ ਨੂੰ ਗੰਭੀਰ ਹਾਲਤ ‘ਚ ਉਸ ਦਾ ਪੇਕਾ ਅਤੇ ਸਹੁਰਾ ਪਰਿਵਾਰ ਹਸਪਤਾਲ ‘ਚ ਲੈ ਕੇ ਆਇਆ ਸੀ ਅਤੇ ਉਨ੍ਹਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਸੀ ਕਿ ਅਚਾਨਕ ਮਰੀਜ਼ ਦਮ ਤੋੜ ਗਈ। ਉਨ੍ਹਾਂ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਮ੍ਰਿਤਕਾ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)