ਲੁਧਿਆਣਾ ‘ਚ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਰੇਲਵੇ ਸਟੇਸ਼ਨ ਬਾਹਰ ਕੀਤਾ ਜਾਮ, ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੀ ਮੰਗ

0
248

ਲੁਧਿਆਣਾ, 27 ਨਵੰਬਰ | ਤਿੰਨ ਦਿਨ ਪਹਿਲਾਂ ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ ਬੀਅਰ ਦੀ ਬੋਤਲ ਨੂੰ ਲੈ ਕੇ ਨੌਜਵਾਨ ਦੇ ਕਤਲ ਤੋਂ ਬਾਅਦ ਲੋਕਾਂ ਨੇ ਮੰਗਲਵਾਰ ਦੇਰ ਸ਼ਾਮ ਪ੍ਰਦਰਸ਼ਨ ਕੀਤਾ ਅਤੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮੁੱਖ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਲੋਕਾਂ ਨੂੰ ਸ਼ਾਂਤ ਕੀਤਾ।

ਮੰਗਲਵਾਰ ਦੇਰ ਸ਼ਾਮ ਕਤਲ ਵਾਲੀ ਥਾਂ ‘ਤੇ ਸ਼ਰਾਬ ਦੇ ਠੇਕੇ ਦੇ ਬਾਹਰ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਇਸ ਮੌਕੇ ਸੈਂਕੜੇ ਲੋਕਾਂ ਨੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਕਿਹਾ ਕਿ ਮੁੱਖ ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ ਅਤੇ ਪੁਲਿਸ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਨਾ ਫੜਿਆ ਗਿਆ ਤਾਂ ਉਹ ਹਾਈਵੇ ਜਾਮ ਕਰਨਗੇ।

ਦੱਸ ਦਈਏ ਕਿ 23-24 ਨਵੰਬਰ ਦੀ ਰਾਤ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਠੇਕੇ ‘ਤੇ ਬੀਅਰ ਦੀ ਬੋਤਲ ਨੂੰ ਲੈ ਕੇ ਕੁਝ ਦੋਸਤਾਂ ‘ਚ ਬਹਿਸ ਹੋ ਗਈ ਸੀ। ਤਕਰਾਰ ਇੰਨੀ ਵੱਧ ਗਈ ਕਿ ਹੈਪੀ, ਸ਼ਿਵ, ਅੰਕਿਤ, ਸੁਨੀਲ, ਸੰਦੀਪ ਨੇ ਆਪਣੇ ਦੋਸਤ ਕਮਲਜੀਤ ਸਿੰਘ ਉਰਫ਼ ਕਮਲ ਦਾ ਬੇਸਬਾਲ ਅਤੇ ਡੰਡੇ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਅਤੇ ਭੱਜ ਗਏ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਕਤਲ ਨਾਲ ਸਬੰਧਤ ਤਿੰਨ ਮੁਲਜ਼ਮਾਂ ਹੈਪੀ, ਸ਼ਿਵਾ ਅਤੇ ਅੰਕਿਤ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮੁੱਖ ਮੁਲਜ਼ਮ ਸੰਦੀਪ ਅਤੇ ਸੁਨੀਲ ਫਰਾਰ ਹਨ। ਉਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੇ ਕਤਲ ਦੇ ਤਿੰਨ ਦੋਸ਼ੀਆਂ ਨੂੰ ਸੱਤ ਘੰਟੇ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 2 ਮੁਲਜ਼ਮ ਸੰਦੀਪ ਅਤੇ ਸੁਨੀਲ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ, ਜਲਦੀ ਹੀ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)