ਫਾਜ਼ਿਲਕਾ, 9 ਦਸੰਬਰ | ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮਾਂ ਦੀ ਲੱਤ ਟੁੱਟ ਗਈ, ਜਦਕਿ ਪੁੱਤਰ ਦੇ ਚਿਹਰੇ ‘ਤੇ ਸੱਟ ਲੱਗ ਗਈ। ਔਰਤ ਆਪਣੇ ਬੱਚੇ ਲਈ ਦਵਾਈ ਲੈਣ ਹਸਪਤਾਲ ਜਾ ਰਹੀ ਸੀ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਦੇਸ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਲੇਮਸ਼ਾਹ ਦਾ ਵਸਨੀਕ ਹੈ ਅਤੇ ਆਪਣੇ ਬੱਚੇ ਦੀ ਦਵਾਈ ਲੈਣ ਪਿੰਡ ਤੋਂ ਫਾਜ਼ਿਲਕਾ ਆਇਆ ਸੀ। ਇਸ ਦੌਰਾਨ ਰਸਤੇ ‘ਚ ਇਕ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਉਸ ਦੀ ਪਤਨੀ ਅਤੇ ਉਸ ਦਾ ਤਿੰਨ ਸਾਲਾ ਬੱਚਾ ਜ਼ਖਮੀ ਹੋ ਗਏ।
ਦੇਸ ਸਿੰਘ ਨੇ ਦੋਸ਼ ਲਾਇਆ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਡਰਾਈਵਰ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)