ਖੰਨਾ/ਸਮਰਾਲਾ/ਲੁਧਿਆਣਾ, 10 ਜਨਵਰੀ | ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਪਤੀ-ਪਤਨੀ ਦੀ ਗੈਸ ਚੜ੍ਹਨ ਕਾਰਨ ਹਾਲਤ ਵਿਗੜ ਗਈ ਅਤੇ ਉਨ੍ਹਾਂ ਦੇ 2 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਨਮੋਲਕ ਸਿੰਘ 27 ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਕਮਰੇ ਵਿਚ ਅੰਗੀਠੀ ਸੇਕਣ ਲੱਗੇ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ਵਿਚ ਜ਼ਹਿਰਲੀ ਗੈਸ ਬਣ ਗਈ।

ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਚੜ੍ਹ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਆਲੇ-ਦੁਆਲੇ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਿਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪਰ ਪਤੀ-ਪਤਨੀ ਇਲਾਜ ਅਧੀਨ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)