ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਫਿਰ ਵਿਵਾਦਾਂ ‘ਚ, ਅਸ਼ਲੀਲ ਵੀਡੀਓ ਨੂੰ ਲੈ ਕੇ ਦੁਕਾਨ ‘ਤੇ ਹੰਗਾਮਾ

0
385

ਜਲੰਧਰ, 10 ਅਕਤੂਬਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਵਿਵਾਦਾਂ ਵਿਚ ਹੈ। ਦਰਅਸਲ ਅੱਜ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਜੋੜੇ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ ਕਿਉਂਕਿ ਅਜੇ ਤੱਕ ਉਸ ਖਿਲਾਫ ਕੋਈ ਕੇਸ ਦਰਜ ਨਹੀਂ ਹੋਈ ਹੈ। ਜੇਕਰ ਪੁਲਿਸ ਨੂੰ ਪਤਾ ਲੱਗ ਗਿਆ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਸੀ ਤਾਂ ਉਸ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁਲ੍ਹੱੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ ਵਿਚ ਲਿਆ ਤੇਕ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੱਜ ਜਦੋਂ ਉਨ੍ਹਾਂ ਨੇ ਕੁੱਲ੍ਹੜ ਪੀਜ਼ਾ ਬਣਾਉਣ ਵਾਲੇ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਨਿਹੰਗਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਦੁਕਾਨ ਦੇ ਬਾਹਰ ਨਿਹੰਗਾਂ ਦਾ ਹੰਗਾਮਾ ਜਾਰੀ ਸੀ।

ਦੱਸ ਦੇਈਏ ਕਿ ਪਿਛਲੇ ਸਾਲ ਕੁੱਲ੍ਹੜ ਪੀਜ਼ਾ ਜੋੜੇ ਦਾ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਜੋੜੇ ਦੇ ਰੈਸਟੋਰੈਂਟ ਵਿਚ ਕੰਮ ਕਰਦੀ ਸੀ। ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਕਾਫੀ ਵਿਵਾਦਾਂ ‘ਚ ਹੈ। ਹਾਲਾਂਕਿ ਪਹਿਲਾਂ ਸਹਿਜ ਨੇ ਕਿਹਾ ਸੀ ਕਿ ਉਕਤ ਵੀਡੀਓ ਉਨ੍ਹਾਂ ਦੀ ਨਹੀਂ ਹੈ ਪਰ ਫਿਰ ਸਹਿਜ ਨੇ ਮੰਨਿਆ ਕਿ ਉਕਤ ਵੀਡੀਓ ਉਨ੍ਹਾਂ ਦੀ ਹੈ ਅਤੇ ਇਹ ਬਹੁਤ ਵੱਡੀ ਗਲਤੀ ਸੀ।