ਚੰਡੀਗੜ੍ਹ| ਮਸ਼ਹੂਰ ਪੰਜਾਬੀ ਗਾਇਕ-ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੰਗਰ ਮੁਤਾਬਕ ਉਸ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ‘ਚ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਗੋਲਡੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਹੈ।
ਹਨੀ ਨੇ ਕਿਹਾ- ਮੈਂ ਅਮਰੀਕਾ ‘ਚ ਸੀ ਅਤੇ ਮੇਰੇ ਮੈਨੇਜਰ ਨੂੰ ਧਮਕੀ ਭਰੀ ਕਾਲ ਆਈ ਹੈ। ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਹਨ। ਮੈਂ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤੀ ਹੈ। ਮੈਂ ਪੁਲਿਸ ਨੂੰ ਸਾਰੇ ਸਬੂਤ ਦੇ ਦਿੱਤੇ ਹਨ। ਉਸ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਪੁਲਿਸ ਇਸ ਬਾਰੇ ਜਲਦੀ ਹੀ ਪਤਾ ਲਗਾ ਲਵੇਗੀ।”
ਹਨੀ ਨੇ ਕਿਹਾ- ਮੈਂ ਡਰ ਗਿਆ ਹਾਂ। ਮੇਰਾ ਪੂਰਾ ਪਰਿਵਾਰ ਡਰਿਆ ਹੋਇਆ ਹੈ। ਮੈਨੂੰ ਹਮੇਸ਼ਾ ਲੋਕਾਂ ਤੋਂ ਬਹੁਤ ਪਿਆਰ ਮਿਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਮੈਨੂੰ ਇਸ ਤਰ੍ਹਾਂ ਦੀ ਧਮਕੀ ਦਿੱਤੀ ਹੈ। ਮੈਨੂੰ ਅਤੇ ਮੇਰੇ ਸਟਾਫ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਕਾਲਾਂ ਅਤੇ ਵੌਇਸ ਨੋਟਸ ਪ੍ਰਾਪਤ ਹੋਏ ਹਨ ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦਿੱਤੀ ਹੈ। ਮੈਂ ਇਹ ਸਾਰੇ ਸਬੂਤ ਕਮਿਸ਼ਨਰ ਨੂੰ ਦੇ ਦਿੱਤੇ ਹਨ ਅਤੇ ਉਨ੍ਹਾਂ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਠੀਕ ਇੱਕ ਸਾਲ ਬਾਅਦ ਹਨੀ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸਿੱਧੂ ਨੂੰ ਪਿਛਲੇ ਸਾਲ ਉਨ੍ਹਾਂ ਦੀ ਹੀ ਕਾਰ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ‘ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੀ ਗੱਲ ਕਬੂਲੀ ਸੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)