ਮੁੰਬਈ | ਅਦਾਕਾਰਾ ਕਾਮਿਆ ਪੰਜਾਬੀ ਵੀ ਹੁਣ ਰਾਜਨੀਤੀ ‘ਚ ਆ ਗਈ ਹੈ ਤੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਈ ਹੈ। ਕਾਮਿਆ ਪੰਜਾਬੀ ਨੇ ਮੁੰਬਈ ਕਾਂਗਰਸ ਦੇ ਪ੍ਰਧਾਨ ਭਾਈ ਜਗਤਾਪ ਦੀ ਹਾਜ਼ਰੀ ਵਿੱਚ ਕਾਂਗਰਸ ਜੁਆਇਨ ਕੀਤੀ।
ਕਾਮਿਆ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਕਈ ਵਾਰ ਸੋਸ਼ਲ ਮੀਡੀਆ ‘ਤੇ ਸਮਾਜਿਕ ਅਤੇ ਸਿਆਸੀ ਮੁੱਦਿਆਂ ‘ਤੇ ਵੀ ਆਪਣੀ ਰਾਇ ਦਿੰਦੀ ਰਹੀ ਹੈ।
ਕਾਮਿਆ ਪੰਜਾਬੀ ਬਾਰੇ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਜਲਦ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਕਾਮਿਆ ਕਾਫੀ ਸਮੇਂ ਤੋਂ ਰਾਜਨੀਤੀ ‘ਚ ਆਉਣਾ ਚਾਹੁੰਦੀ ਸੀ ਪਰ ਕੰਮ ਤੇ ਰੁਝੇਵਿਆਂ ਕਾਰਨ ਉਹ ਅਜਿਹਾ ਨਹੀਂ ਕਰ ਸਕੀ ਪਰ ਹੁਣ ਉਸ ਨੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕਰ ਹੀ ਲਿਆ ਸੀ।
ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਕਾਮਿਆ ਪੰਜਾਬੀ ਕਈ ਸਫਲ ਟੀਵੀ ਸ਼ੋਅਜ਼ ਦਾ ਹਿੱਸਾ ਰਹਿ ਚੁੱਕੀ ਹੈ। ਉਹ ਬਿੱਗ ਬੌਸ ਸੀਜ਼ਨ-7 ‘ਚ ਵੀ ਨਜ਼ਰ ਆ ਚੁੱਕੀ ਹੈ। ਬਿੱਗ ਬੌਸ ਸੀਜ਼ਨ-7 ‘ਚ ਕਾਮਿਆ ਦੇ ਪ੍ਰਦਰਸ਼ਨ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ