ਨਵੀਂ ਦਿੱਲੀ | ਸਾਊਥ ਸਿਨੇਮਾ ਦੇ ਸੁਪਰਸਟਾਰ ਪੁਨੀਤ ਰਾਜਕੁਮਾਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸ਼ੁੱਕਰਵਾਰ 29 ਅਕਤੂਬਰ ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਨੇ ਫ਼ਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ। 46 ਸਾਲ ਦੀ ਉਮਰ ‘ਚ ਪੁਨੀਤ ਰਾਜਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।
ਸ਼ੁੱਕਰਵਾਰ ਸਵੇਰੇ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ ਹਸਪਤਾਲ ਦੇ ICU ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਨੀਤ ਰਾਜਕੁਮਾਰ ਦੇ ਦਿਹਾਂਤ ਦਾ ਗ਼ਮ ਫੈਨਜ਼ ਸਹਿ ਨਹੀਂ ਸਕੇ। ਉਨ੍ਹਾਂ ਦੇ ਇਕ ਫੈਨ ਨੂੰ ਅਜਿਹਾ ਸਦਮਾ ਲੱਗਾ ਕਿ ਇਸ ਗਮ ‘ਚ ਉਸ ਨੇ ਖੁਦਕੁਸ਼ੀ ਕਰ ਲਈ ਤੇ 2 ਹੋਰ ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਕਰਨਾਟਕ ਦੇ ਚਾਮਰਾਜਨਗਰ ਜ਼ਿਲ੍ਹੇ ਦੇ ਹਨੂਰ ਤਾਲੁਕਾ ਦੇ ਮਾਰੋ ਪਿੰਡ ‘ਚ ਇਕ 30 ਸਾਲਾ ਵਿਅਕਤੀ ਨੇ ਜਦੋਂ ਇਹ ਖ਼ਬਰ ਸੁਣੀ ਤਾਂ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।
ਉਥੇ ਹੀ ਬੇਲਗਾਵੀ ਦੇ ਸ਼ਿੰਦੋਲੀ ਪਿੰਡ ‘ਚ ਇਕ ਹੋਰ ਫੈਨ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਨਾਲ ਹੋ ਗਿਆ। ਮ੍ਰਿਤਕ ਦਾ ਨਾਂ ਪਰਸ਼ੂਰਾਮ ਦੇਮਤ੍ਰਾਵਰ ਦੱਸਿਆ ਜਾ ਰਿਹਾ ਹੈ।
ਇਕ ਹੋਰ ਪ੍ਰਸ਼ੰਸਕ ਨੇ ਅਦਾਕਾਰ ਦੇ ਦਿਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਖੁਦਕੁਸ਼ੀ ਕਰ ਲਈ। ਘਟਨਾ ਕਰਨਾਟਕ ਦੇ ਬੇਲਗਾਵੀ ਜ਼ਿਲ੍ਹੇ ਦੇ ਅਥਾਨੀ ‘ਚ ਹੋਈ। ਮ੍ਰਿਤਕ ਦੀ ਪਛਾਣ ਰਾਹੁਲ ਗਾਦਿਵਾਦਾਰਾ ਦੇ ਰੂਪ ‘ਚ ਹੋਈ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
