ਫਰੀਦਕੋਟ | ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿਚ 8 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ 60 ਸਾਲ ਦੇ ਵਿਅਕਤੀ ‘ਤੇ ਲਗਾਏ ਗਏ ਹਨ, ਜਿਸ ਖਿਲਾਫ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਸਦਰ ਪੁਲਿਸ ਨੇ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ।
ਫ਼ਰੀਦਕੋਟ ਸ਼ਹਿਰ ਵਿਚ ਸਥਿਤ ਚਾਂਦ ਪੈਲੇਸ ਦੇ ਨਜ਼ਦੀਕੀ ਇਲਾਕੇ ਦਾ ਇਹ ਮਾਮਲਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ 26 ਮਈ ਨੂੰ ਘਰੋਂ ਕਿਸੇ ਕੰਮ ਲਈ ਗਈ ਸੀ। ਸ਼ਾਮ ਕਰੀਬ ਸਾਢੇ 5 ਵਜੇ ਜਦੋਂ ਉਹ ਆਈ ਤਾਂ ਉਸ ਦੀ 8 ਸਾਲ ਦੀ ਬੇਟੀ ਦਰਦ ਨਾਲ ਰੋ ਰਹੀ ਸੀ, ਪੁੱਛਣ ‘ਤੇ ਬੇਟੀ ਨੇ ਰੋਂਦੇ ਹੋਏ ਦੱਸਿਆ ਕਿ ਘਰ ਦੇ ਸਾਹਮਣੇ ਰਹਿੰਦੇ ਚਾਚੇ ਨੇ ਉਸ ਨਾਲ ਗਲਤ ਕੰਮ ਕੀਤਾ ਹੈ।
ਸ਼ਿਕਾਇਤਕਰਤਾ ਅਨੁਸਾਰ ਬੇਟੀ ਦੇ ਮੂੰਹੋਂ ਅਜਿਹੀ ਗੱਲ ਸੁਣ ਕੇ ਉਹ ਹੈਰਾਨ ਰਹਿ ਗਈ। ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਐੱਸਆਈ ਗੁਰਮੇਲ ਕੌਰ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਵਿਖੇ ਲੈ ਗਏ। ਮੈਡੀਕਲ ਤੋਂ ਬਾਅਦ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਦੂਜੇ ਪਾਸੇ ਐਸ.ਆਈ. ਗੁਰਮੇਲ ਕੌਰ ਨੇ ਦੱਸਿਆ ਕਿ ਜਦੋਂ ਉਹ ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਗਈ ਤਾਂ ਮੌਕੇ ‘ਤੇ ਮੌਜੂਦ ਗਾਇਨੀ ਡਾਕਟਰ ਨੇ ਉਸ ਨਾਲ ਦੁਰਵਿਵਹਾਰ ਕੀਤਾ, ਜਿਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਡੀ.ਡੀ.ਆਰ. ਦਰਜ ਕਰਵਾਉਣ ਉਪਰੰਤ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਸਦਰ ਦੇ ਅਧਿਕਾਰੀਆਂ ਨੂੰ ਦਿੱਤੀ।
ਦੂਜੇ ਪਾਸੇ ਸਿਵਲ ਹਸਪਤਾਲ ਫਰੀਦਕੋਟ ਦੇ ਐਸ.ਐਮ.ਓ ਡਾ. ਚੰਦਰਸ਼ੇਖਰ ਕੱਕੜ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਹਸਪਤਾਲ ਪੁੱਜੇ ਅਤੇ ਪੀੜਤਾ ਦਾ ਮੈਡੀਕਲ ਕਰਵਾਉਣ ਲਈ ਮੈਡੀਕਲ ਟੀਮ ਗਠਿਤ ਕੀਤੀ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਸਿਵਲ ਹਸਪਤਾਲ ਫਰੀਦਕੋਟ ਦੇ ਐਸ.ਐਮ.ਓ ਡਾ.ਚੰਦਰਸ਼ੇਖਰ ਕੱਕੜ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਹਸਪਤਾਲ ਪੁੱਜੇ ਅਤੇ ਪੀੜਤਾ ਦਾ ਮੈਡੀਕਲ ਕਰਵਾਉਣ ਲਈ ਗਾਇਨੀਕੋਲੋਜਿਸਟ ਅਤੇ ਹੋਰ ਲੋਕਾਂ ਦੀ ਮੈਡੀਕਲ ਟੀਮ ਗਠਿਤ ਕੀਤੀ। ਗਾਇਨੀਕੋਲੋਜਿਸਟ ਖਿਲਾਫ ਸ਼ਿਕਾਇਤ ਮਿਲੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।