ਫਰੀਦਕੋਟ : ਤੇਜ਼ ਰਫਤਾਰ ਬੱਸ ਨੇ ਟਰੱਕ ਨੂੰ ਮਾਰੀ ਭਿਆਨਕ ਟੱਕਰ; ਬੱਚਿਆਂ ਸਣੇ 10 ਸਵਾਰੀਆਂ ਗੰਭੀਰ ਜ਼ਖ਼ਮੀ

0
2742

ਫਰੀਦਕੋਟ/ਜੈਤੋ, 10 ਨਵੰਬਰ | ਜੈਤੋ ‘ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਜੈਤੋ-ਬਠਿੰਡਾ ਰੋਡ ’ਤੇ ਸਵਾਰੀਆਂ ਵਾਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ 10 ਲੋਕ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ, ਜਿਸ ਕਾਰਨ ਡਰਾਈਵਰ ਦਾ ਬੱਸ ‘ਤੇ ਕੰਟਰੋਲ ਨਹੀਂ ਰਿਹਾ ਤੇ ਉਹ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਚਿਆਂ ਸਣੇ 10 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।