ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਕਸਬੇ ਦੇ ਰਿਸ਼ੀ ਨਗਰ ਵਿਚ 28 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨੇ ਜਾਨ ਲੈ ਲਈ। ਗਗਨ ਦੀ ਲਾਸ਼ ਘਰ ਦੇ ਪਿੱਛੇ ਮਿਲੀ। ਲਾਸ਼ ਦੇ ਕੋਲ ਬੈਲਟ ਅਤੇ ਸਰਿੰਜ ਪਈ ਸੀ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੀ 2 ਮਹੀਨੇ ਪਹਿਲਾਂ ਮੌਤ ਹੋ ਗਈ ਸੀ।
ਮ੍ਰਿਤਕ ਗਗਨ ਦੀ ਪਤਨੀ ਅਮਨਦੀਪ ਨੇ ਦੱਸਿਆ ਕਿ ਉਸ ਦੇ ਸਹੁਰੇ ਦਾ 24 ਮਾਰਚ ਨੂੰ ਦਿਹਾਂਤ ਹੋ ਗਿਆ ਸੀ। ਹੁਣ ਗਗਨ ਦੀ ਮੌਤ ਨਾਲ ਪਰਿਵਾਰ ਕੋਲ ਕਮਾਉਣ ਵਾਲਾ ਕੋਈ ਨਹੀਂ ਬਚਿਆ। ਮ੍ਰਿਤਕ ਦੀ ਮਾਤਾ ਛਿੰਦਰ ਕੌਰ ਨੇ ਦੱਸਿਆ ਕਿ ਨਸ਼ੇ ਨੇ ਪੁੱਤਰ ਗਗਨ ਦੀ ਜਾਨ ਲੈ ਲਈ।
ਹੁਣ ਪੁੱਤਰ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪੁੱਤਰ ਦਿਹਾੜੀਦਾਰ ਦਾ ਕੰਮ ਕਰਦਾ ਸੀ, ਜਿਸ ਰਾਹੀਂ ਪਰਿਵਾਰ ਦਾ ਗੁਜ਼ਾਰਾ ਚਲਦਾ ਸੀ। ਕੋਟਕਪੂਰਾ ਸਦਰ ਥਾਣੇ ਦੇ ਇੰਚਾਰਜ ਗੁਰਜਿੰਦਰ ਸਿੰਘ ਮੌਕੇ ’ਤੇ ਪੁੱਜੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।