ਫਰੀਦਕੋਟ/ਜੈਤੋ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। 12ਵੀਂ ਕਲਾਸ ਵਿਚ ਪੜ੍ਹਦੀ 16 ਸਾਲਾ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਅਣਦੱਸੀ ਥਾਂ ‘ਤੇ ਅਗਵਾ ਕਰਕੇ ਗੁਆਂਢੀ ਲੈ ਗਿਆ। ਪੁਲਿਸ ਨੇ ਸ਼ਿਕਾਇਤਕਰਤਾ ਵਿਦਿਆਰਥਣ ਦੀ ਮਾਤਾ ਦੇ ਬਿਆਨਾਂ ‘ਤੇ ਉਸ ਦੇ ਗੁਆਂਢੀ ਮਹਿਕਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 363/366 ਏ ਤਹਿਤ ਮਾਮਲਾ ਦਰਜ ਕੀਤਾ ਹੈ।
ਥਾਣਾ ਬਾਜਾਖਾਨਾ ਦੇ ਮੁਖੀ ਸੁਖਦਰਸ਼ਨ ਸ਼ਰਮਾ ਮੁਤਾਬਕ ਸਕੂਲ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਲੜਕੇ-ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਲੜਕੀ ਦੇ ਮਾਪਿਆਂ ਵਿਚ ਸਹਿਮ ਦਾ ਮਾਹੌਲ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ