ਫਰੀਦਕੋਟ : ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਕੈਦੀ ਹਸਪਤਾਲ ‘ਚੋਂ ਫਰਾਰ, 3 ਜੇਲ੍ਹ ਮੁਲਾਜ਼ਮਾਂ ‘ਤੇ ਪਰਚਾ

0
3457

ਫਰੀਦਕੋਟ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਬੀਤੇ ਦਿਨ ਫਰਾਰ ਹੋਏ ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਦੇ ਕੈਦੀ ਦੇ ਮਾਮਲੇ ਵਿੱਚ ਡਿਊਟੀ ਦੌਰਾਨ ਕੁਤਾਹੀ ਕਰਨ ਕਰਕੇ ਤਿੰਨ ਜੇਲ੍ਹ ਸੁਰੱਖਿਆ ਮੁਲਾਜ਼ਮਾਂ ਖਿਲਾਫ਼ ਸਿਟੀ ਕੋਤਵਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਫਰੀਦਕੋਟ ਜੇਲ੍ਹ ਵਿੱਚ ਕਤਲ ਕੇਸ ਵਿੱਚ ਉਮਰ ਕੈਦ ਕੱਟ ਰਹੇ ਹਵਾਲਾਤੀ ਅੰਗਰੇਜ਼ ਸਿੰਘ ਨੂੰ ਢਿੱਡ ਪੀੜ ਦੀ ਸ਼ਿਕਾਇਤ ਕਰਕੇ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਪਰ ਇਥੋਂ ਉਹ ਸਵੇਰੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਹ ਹਵਾਲਾਤੀ ਮਾਰਚ 2020 ਦੌਰਾਨ ਜੈਤੋਂ ਦੇ ਪਿੰਡ ਰੋੜੀਕਪੂਰਾ ਵਿੱਚ ਕਬੱਡੀ ਟੂਰਨਾਮੈਂਟ ਵਿੱਚ ਗੋਲੀ ਚਲਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਉਸ ਨੇ ਰਾਤ ਨੂੰ ਢਿੱਡ ਪੀੜ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਜੇਲ੍ਹ ਤੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਜੇਲ੍ਹ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।