ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬੀੜ ਸਿੱਖਾਂਵਾਲਾ ਵਿਚ ਸ਼ਨੀਵਾਰ ਦੇਰ ਰਾਤ ਇਕ ਘਰ ਦੀ ਛੱਤ ਡਿੱਗ ਗਈ। ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬੇ ਗਏ। ਰੌਲਾ ਸੁਣ ਕੇ ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿਥੇ ਇਕ 20 ਸਾਲਾ ਲੜਕੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ ਬਾਕੀ 3 ਜੀਅ ਜ਼ੇਰੇ ਇਲਾਜ ਹਨ।

ਇਹ ਘਟਨਾ ਸਿਖਾਂਵਾਲਾ ਵਾਸੀ 60 ਸਾਲਾ ਇਕਬਾਲ ਸਿੰਘ ਦੇ ਘਰ ਵਾਪਰੀ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ, ਉਸ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ (22) ਅਤੇ ਪੁੱਤਰੀ ਗੁੱਡੂ (20) ਘਰ ਦੇ ਅੰਦਰ ਸੌਂ ਰਹੇ ਸਨ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਮਲਬੇ ਹੇਠ ਦੱਬੇ ਜੀਆਂ ਨੂੰ ਬਾਹਰ ਕੱਢਿਆ।

ਇਸ ਤੋਂ ਬਾਅਦ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਬੱਚੀ ਗੁੱਡੂ ਨੂੰ ਮ੍ਰਿਤਕ ਐਲਾਨ ਦਿਤਾ। ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਾਕੀ 3 ਜੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ