ਫਰੀਦਕੋਟ : ਸੂਏ ਮਾਰ-ਮਾਰ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਵਜ੍ਹਾ ਸਮਝ ਤੋਂ ਬਾਹਰ

0
1579

ਜੈਤੋ, 6 ਸਤੰਬਰ| ਸੂਬੇ ਵਿਚ ਦਿਨੋ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਖੌਫ਼ ਨਹੀਂ ਰਿਹਾ ਹੈ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਚੋਰੀ, ਕਤਲ, ਬਲਾਤਕਾਰ ਇਹ ਸਭ ਆਮ ਹੋ ਗਏ ਹਨ। ਅਜਿਹਾ ਹੀ ਇਕ ਹੋਰ ਮਾਮਲਾ ਜੈਤੋ ਤੋਂ ਸਾਹਮਣੇ ਆਇਆ ਹੈ।

ਜਿਥੇ ਇਕ ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸੂਏ ਮਾਰ-ਮਾਰ ਕੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਕੌਰ ਵਜੋਂ ਹੋਈ ਹੈ ਜਦਕਿ ਮੁਲਜ਼ਮ ਦੀ ਪਹਿਚਾਣ ਨਿਰਮਲ ਵਜੋਂ ਹੋਈ ਹੈ। 

ਪਤੀ ਨੇ ਪਤਨੀ ਦਾ ਕਤਲ ਕਿਉਂ ਕੀਤਾ, ਇਸਦੀ ਵਜ੍ਹਾ ਬਾਰੇ ਕੁਝ ਵੀ ਸਾਹਮਣੇ ਨਹੀਂ ਆਇਆ।