ਫਰੀਦਕੋਟ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ ਕਰਨਵੀਰ

0
1021

ਫਰੀਦਕੋਟ/ਕੋਟਕਪੂਰਾ, 30 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਨਿਵਾਸੀ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿਥੇ ਬੀਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ 21 ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਰਨਵੀਰ ਵਿਨੀਪੈੱਗ ’ਚ ਰਹਿੰਦਾ ਸੀ।

ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

ਵੇਖੋ ਵੀਡੀਓ

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)