ਚੰਡੀਗੜ੍ਹ, 14 ਫਰਵਰੀ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ, ਉਨ੍ਹਾਂ ਦੀ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਸੀ, ਕੱਲ ਸ਼ਾਮ ਨੂੰ ਅਕਾਲ ਚਲਾਣਾ ਕਰ ਗਈ। ਪੂਰੇ ਪਰਿਵਾਰ ਸਕੇ-ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਕਿਸਾਨ ਆਗੂ ਡੱਲੇਵਾਲ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਉਹ ਬੱਚੀ ਦੇ ਅੰਤਿਮ ਸੰਸਕਾਰ ‘ਚ ਨਹੀਂ ਪਹੁੰਚ ਸਕੇ।