ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ – ਜੇ ਹੁਣ ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਤਾਂ ਸਾਡੇ ਤੋਂ ਵੀ ਦਿੱਲੀ ਦੂਰ ਨਹੀਂ

0
286

ਨਵੀਂ ਦਿੱਲੀ, 13 ਫਰਵਰੀ | ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਰਮਿਆਨ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ ਦਿੱਤਾ ਹੈ। ਹਾਲਾਂਕਿ ਇਸ ਧਰਨੇ ਵਿਚ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਕਿਸਾਨ ਆਗੂ ਸ਼ਾਮਲ ਨਹੀਂ ਹੋਏ। ਇਸ ਦੇ ਬਾਵਜੂਦ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਖੜ੍ਹੇ ਰਹਿਣਗੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਜੇਕਰ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਨਾ ਤਾਂ ਦਿੱਲੀ ਅਤੇ ਨਾ ਹੀ ਕਿਸਾਨ ਮੇਰੇ ਤੋਂ ਦੂਰ ਹੋਣਗੇ।

ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਮਾਰਚ ਕਿਸਾਨ ਯੂਨੀਅਨ ਵੱਲੋਂ ਬੁਲਾਇਆ ਗਿਆ ਹੈ। ਕਿਸਾਨਾਂ ਦੇ ਇਕ ਗਰੁੱਪ ਦਾ ਇਕ ਕਾਲ ਹੈ ਪਰ ਕਿਸੇ ਵੀ ਬੇਇਨਸਾਫ਼ੀ ਦੀ ਸੂਰਤ ਵਿਚ ਦੇਸ਼ ਭਰ ਦੇ ਕਿਸਾਨ ਹਰਿਆਣਾ-ਪੰਜਾਬ ਦੇ ਕਿਸਾਨਾਂ ਨਾਲ ਹਨ। ਉਹ ਆਪਣਾ ਪੱਖ ਪੇਸ਼ ਕਰਨ ਲਈ ਆ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਹੁਣ ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਤਾਂ ਸਾਡੇ ਤੋਂ ਵੀ ਦਿੱਲੀ ਦੂਰ ਨਹੀਂ।

ਰਾਕੇਸ਼ ਟਿਕੈਤ ਨੇ ਅੱਗੇ ਕਿਹਾ ਹੈ ਕਿ ਸਾਡੇ ਸਾਰਿਆਂ ਦੇ ਇਕੋ ਜਿਹੇ ਮੁੱਦੇ ਹਨ। ਕਰਜ਼ਾ ਮੁਆਫੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਅਤੇ ਐਮਐਸਪੀ ਲਈ ਕਾਨੂੰਨ ਬਣਾਉਣਾ। ਦੱਸ ਦਈਏ ਕਿ ਇਸ ਧਰਨੇ ਤੋਂ ਪਹਿਲਾਂ ਵੀ ਬੀਕੇਯੂ ਨੇ 16 ਫਰਵਰੀ ਨੂੰ ਕਿਸਾਨ ਮਜ਼ਦੂਰ ਹੜਤਾਲ ਦਾ ਐਲਾਨ ਕੀਤਾ ਸੀ। ਇਸ ਦਿਨ ਕਿਸਾਨ ਆਪਣੇ ਖੇਤਾਂ ‘ਚ ਕੰਮ ‘ਤੇ ਨਹੀਂ ਜਾਣਗੇ। ਇਸ ਤੋਂ ਇਲਾਵਾ 14 ਮਾਰਚ ਨੂੰ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ।