ਚੰਡੀਗੜ੍ਹ, 13 ਦਸੰਬਰ | ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ 2.0 ਨੂੰ 10 ਮਹੀਨੇ ਹੋ ਗਏ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਅੱਜ ਸਰਹੱਦਾਂ ’ਤੇ ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਖ਼ਰਾਬ ਹੋਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 16 ਦਸੰਬਰ ਨੂੰ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ 18 ਦਸੰਬਰ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਖਰਾਬ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)