ਪੱਠੇ ਵੱਢਣ ਗਏ ਮਜ਼ਦੂਰ ਨੂੰ ਕਿਸਾਨਾਂ ਨੇ ਡਾਂਗਾਂ ਨਾਲ ਕੁੱਟ-ਕੁੱਟ ਮਾਰਿਆ, ਵੀਡੀਓ ‘ਚ ਵੇਖੋ ਕਿਵੇਂ ਬੁੱਢੇ ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

0
2157

ਤਰਨਤਾਰਨ (ਬਲਜੀਤ ਸਿੰਘ) | ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦੋਂ ਵਿਖੇ ਪਸ਼ੂਆਂ ਲਈ ਪੱਠੇ ਵੱਢਣ ਗਏ ਮਜ਼ਦੂਰ ‘ਤੇ 2 ਕਿਸਾਨਾਂ ਵੱਲੋਂ ਡਾਂਗਾਂ ਨਾਲ ਹਮਲਾ ਕਰਕੇ ਉਸ ਨੂੰ ਬੇਰਹਿਮੀ ਨਾਲ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਲਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੇ ਚਾਚੇ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਹੈਪੀ ਤੇ ਅੰਮ੍ਰਿਤ ਸਿੰਘ ਨੇ ਸਾਡੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

ਸਵੇਰੇ ਇਹ ਦੋਵੇਂ ਸਾਡੇ ਘਰ ਆਏ ਤੇ ਲਖਵਿੰਦਰ ਸਿੰਘ ਨੂੰ ਕਹਿਣ ਲੱਗੇ ਕਿ ਤੂੰ ਸਾਡੀ ਜ਼ਮੀਨ ‘ਚੋਂ ਪੱਠੇ ਵੱਢ ਲਏ ਤਾਂ ਲਖਵਿੰਦਰ ਸਿੰਘ ਉਨ੍ਹਾਂ ਦੀਆਂ ਗੱਲਾਂ ਵਿੱਚ ਆ ਕੇ ਉਨ੍ਹਾਂ ਦੇ ਖੇਤ ‘ਚੋਂ ਪਸ਼ੂਆਂ ਲਈ ਪੱਠੇ ਵੱਢਣ ਚਲਾ ਗਿਆ, ਜਦ ਉਹ ਪੱਠੇ ਵੱਢ ਰਿਹਾ ਸੀ ਤਾਂ ਇੰਨੇ ਨੂੰ ਹੈਪੀ ਤੇ ਅੰਮ੍ਰਿਤ ਉਥੇ ਡਾਂਗਾਂ ਲੈ ਕੇ ਆ ਗਏ ਤੇ ਲਖਵਿੰਦਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਣ ਲੱਗ ਪਏ, ਜਿਸ ਕਾਰਨ ਲਖਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੇ ਸਾਰੇ ਪਰਿਵਾਰ ਨੂੰ ਬੇਰਹਿਮੀ ਨਾਲ ਕੁੱਟਿਆ।

ਉਧਰ ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਲਖਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਜੋ ਵੀ ਬਿਆਨ ਦੇਣਗੇ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ