ਕਿਸਾਨਾਂ ਦਾ ਭਾਰਤ ਬੰਦ ਤਾਂ ਕਾਂਗਰਸੀਆਂ ਨੇ BJP ਲੀਡਰਾਂ ਦੇ ਘੇਰੇ ਘਰ

0
343

Congress Protest: ਪੰਜਾਬ ਕਾਂਗਰਸ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਨੂੰ ਸੁੱਟਣ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਹਰਿਆਣਾ ਭਾਜਪਾ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਤਾਂ ਦੂਜੇ ਪਾਸੇ ਅੰਮ੍ਰਿਤਸਰ ਵਿੱਚ ਸ਼ਵੇਤ ਮਲਿਕ ਅਤੇ ਜਲੰਧਰ ਵਿੱਚ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਦੀ ਕੋਸਿਸ਼ ਕੀਤੀ ਗਈ।



ਇੱਕ ਪਾਸੇ ਜਿੱਥੇ ਕਿਸਾਨ ਜੱਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਤਾਂ ਉੱਥੇ ਹੀ ਕਿਸਾਨਾਂ ਉੱਪਰ ਹੰਝੂ ਗੈਸ ਦੇ ਗੋਲੇ ਸੁੱਟਣ ਅਤੇ ਲਾਠੀਚਾਰਜ ਕਰਨ ਦੇ ਖਿਲਾਫ਼ ਕਾਂਗਰਸੀ ਲੀਡਰਾਂ ਅਤੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਵੱਲੋਂ ਹਰਿਆਣਾ ਭਾਜਪਾ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸੂ ਅਤੇ ਹੋਰ ਕਈ ਸੀਨੀਅਰ ਆਗੂ ਮੌਜੂਦ ਰਹੇ।

ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਉਹਨਾਂ ਦੀ ਪਾਰਟੀ ਵੱਲੋਂ ਕਿਸਾਨਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਵੀ ਸਵਾਲ ਚੁੱਕੇ।

ਸ਼ਵੇਤ ਮਲਿਕ ਦੇ ਘਰ ਬਾਹਰ ਧਰਨਾ

ਚੰਡੀਗੜ੍ਹ ਵਿੱਚ ਜਿੱਥੇ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਉੱਥੇ ਹੀ ਅੰਮ੍ਰਿਤਸਰ ਵਿੱਚ ਸਾਬਕਾ ਕਾਂਗਰਸੀ ਐਮਐਲਏ ਹਰ ਪ੍ਰਤਾਪ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆਪਣੇ ਸਮਰਥਕਾਂ ਦੇ ਨਾਲ ਭਾਜਪਾ ਦੇ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਘਰ ਦੇ ਬਾਹਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਨੋਰੰਜਨ ਕਾਲੀਆ ਦੇ ਘਰ ਅੱਗੇ ਧਰਨਾ

ਜਲੰਧਰ ਵਿੱਚ ਵੀ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖਿਲਾਫ਼ ਕੀਤੀ ਕਾਰਵਾਈ ਦੀ ਅਲੋਚਨਾ ਕੀਤੀ। ਇਸ ਪ੍ਰਦਰਸ਼ਨ ਵਿੱਚ ਵਿਧਾਇਕ ਲਾਡੀ ਸੇਰੋਵਾਲੀਆ ਵੀ ਮੌਜੂਦ ਰਹੇ।