ਸਿੰਘੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਜਥਾ, ਅੱਜ ਤੋਂ ਰੋਜ਼ਾਨਾ ਲਗਾਉਣਗੇ ‘ਕਿਸਾਨ ਸੰਸਦ’, ਭਾਰੀ ਪੁਲਿਸ ਬਲ ਤਾਇਨਾਤ

0
908

ਦਿੱਲੀ | ਖੇਤਾ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 7 ਮਹੀਨਿਆਂ ਤੋਂ ਵੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਹੁਣ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਮਨਵਾਉਣ ਲਈ ਖੁਦ ਦੀ ਸੰਸਦ ਲੁਉਣ ਦਾ ਫੈਸਲਾ ਕੀਤਾ ਹੈ।

ਕਿਸਾਨ ਸਿੰਘੂ ਬਾਰਡਰ ਤੋਂ ਬੱਸਾਂ ‘ਚ ਰਵਾਨਾ ਹੋ ਕੇ ਦਿੱਲੀ ਦੇ ਜੰਤਰ-ਮੰਤਰ ਚੌਕ ਵੱਲ ਰਵਾਨਾ ਹੋ ਗਏ ਹਨ। 5 ਬੱਸਾਂ ‘ਚ 40-40 ਕਿਸਾਨ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ। ਰੋਜ਼ਾਨਾ 200 ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਦੌਰਾਨ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਮੌਨਸੂਨ ਸੈਸ਼ਨ 9 ਅਗਸਤ ਤੱਕ ਚੱਲੇਗਾ, ਉਦੋਂ ਤੱਕ ਕਿਸਾਨਾਂ ਦੀ ਵੀ ਸੰਸਦ ਚੱਲੇਗੀ।

ਕੀ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ

ਕਿਸਾਨੀ ਮੁੱਦੇ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਆਮਦਨੀ ਵਧਾ ਰਹੇ ਹਾਂ ਤੇ ਉਨ੍ਹਾਂ ਨੂੰ ਕਾਨੂੰਨੀ ਸ਼ਿਕੰਜੇ ਤੋਂ ਮੁਕਤ ਕਰਵਾ ਰਹੇ ਹਾਂ।

ਤੋਮਰ ਨੇ ਕਿਹਾ ਕਿ ਜਿਥੋਂ ਤੱਕ ਕਿਸਾਨ ਅੰਦੋਲਨ ਦਾ ਸਵਾਲ ਹੈ, ਸਰਕਾਰ ਨੇ ਪੂਰੀ ਸੰਵੇਦਨਸ਼ੀਲਤਾ ਦੇ ਨਾਲ ਉਨ੍ਹਾਂ ਨਾਲ ਚਰਚਾ ਕੀਤੀ ਹੈ, ਜਿਨ੍ਹਾਂ ਬਿੱਲਾਂ ਤੋਂ ਉਨ੍ਹਾਂ ਨੂੰ ਕੋਈ ਸਮੱਸਿਆ ਹੈ, ਜੇ ਉਹ ਇਸ ਬਾਰੇ ਦੱਸਣਗੇ ਤਾਂ ਅੱਜ ਵੀ ਸਰਕਾਰ ਉਨ੍ਹਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕਰਨ ਨੂੰ ਤਿਆਰ ਹੈ।

ਉਨ੍ਹਾਂ ਕਿਹਾ- ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ‘ਚ ਹਨ, ਜੋ ਰੱਦ ਨਹੀਂ ਹੋਣਗੇ।