ਅੱਜ ਅੰਮ੍ਰਿਤਸਰ ਪਹੁੰਚੇਗਾ ਕਿਸਾਨਾਂ ਦਾ ਜਥਾ : ਗੋਲਡਨ ਗੇਟ ‘ਤੇ ਹੋਵੇਗਾ ਸਵਾਗਤ, ਹਰਿਮੰਦਰ ਸਾਹਿਬ ‘ਚ ਅਰਦਾਸ ਤੋਂ ਬਾਅਦ ਕਿਸਾਨ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਿਤ

0
668

ਅੰਮ੍ਰਿਤਸਰ | ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਪੈਦਲ ਕਿਸਾਨਾਂ ਦਾ ਪਹਿਲਾ ਜਥਾ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ।

ਇਹ ਜਥਾ ਬੀਤੀ ਸ਼ਾਮ ਜਲੰਧਰ ਪਹੁੰਚਿਆ ਸੀ ਤੇ ਕਰਤਾਰਪੁਰ ਵਿਖੇ ਰਾਤ ਕੱਟੀ। ਗੋਲਡਨ ਗੇਟ ‘ਤੇ ਜਥੇ ਦਾ ਸਵਾਗਤ ਕੀਤਾ ਜਾਵੇਗਾ। ਸਾਰੇ ਜਥੇ 15 ਦਸੰਬਰ ਤੱਕ ਅੰਮ੍ਰਿਤਸਰ ਪਹੁੰਚ ਜਾਣਗੇ।

ਇਸ ਤੋਂ ਬਾਅਦ ਸਾਰੇ ਕਿਸਾਨ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਸਵਾਗਤ ਕੀਤਾ ਜਾਵੇਗਾ।

ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ, ਜੋ ਸਿੱਧਾ ਦਰਬਾਰ ਸਾਹਿਬ ਪਹੁੰਚਣਾ ਹੈ। ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼ਨੀਵਾਰ ਤੋਂ ਆਰੰਭ ਹੋਏ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਕਿਸਾਨਾਂ ਦੀ ਜਿੱਤ ‘ਤੇ ਅਰਦਾਸ ਕੀਤੀ ਜਾਵੇਗੀ, ਜਿਸ ਵਿੱਚ ਸਮੂਹ ਜਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ