<p><strong>ਚੰਡੀਗੜ੍ਹ&comma; 30 ਜਨਵਰੀ &vert;<&sol;strong> ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ &&num;8216&semi;ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ &lpar;30 ਜਨਵਰੀ&rpar; 66ਵੇਂ ਦਿਨ &&num;8216&semi;ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ &&num;8216&semi;ਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ।<&sol;p>&NewLine;<p>ਅੱਜ ਸਵੇਰੇ ਬਿਆਸ ਤੋਂ ਸੈਂਕੜੇ ਟਰੈਕਟਰ-ਟਰਾਲੀਆਂ ਦਾ ਜਥਾ ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਪਟੀਸ਼ਨ &&num;8216&semi;ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਡੱਲੇਵਾਲ ਨੇ ਸਰਕਾਰ ਵੱਲੋਂ ਗਠਿਤ ਕਮੇਟੀ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਹੈ।<&sol;p>&NewLine;<p>ਅਜਿਹੇ &&num;8216&semi;ਚ ਉਨ੍ਹਾਂ ਨੂੰ ਗੱਲ ਕਰਨ ਦਿਓ। ਤੁਸੀਂ ਕਿਉਂ ਚਾਹੁੰਦੇ ਹੋ ਕਿ ਸੁਪਰੀਮ ਕੋਰਟ ਗੱਲਬਾਤ ਦੇ ਵਿਚਕਾਰ ਆਦੇਸ਼ ਦੇਵੇ&quest; ਹੁਣ ਇਸ ਮਹੀਨੇ ਦੇ ਅੰਤ &&num;8216&semi;ਚ ਸੁਣਵਾਈ ਹੋਵੇਗੀ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਤੋਂ ਕੇਂਦਰ ਸਰਕਾਰ ਦਾ ਇੱਕ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਮੋਰਚੇ ’ਤੇ ਪੁੱਜਿਆ ਸੀ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਕੇਂਦਰ ਸਰਕਾਰ ਨਾਲ ਮੀਟਿੰਗ ਵਿਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।<&sol;p>&NewLine;<p>ਹਾਲਾਂਕਿ ਡੱਲੇਵਾਲ ਨੇ ਦੋ ਦਿਨ ਪਹਿਲਾਂ ਜਨਤਾ ਦੇ ਨਾਮ ਸੰਦੇਸ਼ ਵਿਚ ਕਿਹਾ ਸੀ ਕਿ ਹਰ ਕੋਈ ਚਾਹੁੰਦਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਮੀਟਿੰਗ ਵਿਚ ਸ਼ਾਮਲ ਹੋਣ ਪਰ ਫਿਲਹਾਲ ਉਨ੍ਹਾਂ ਦੀ ਸਿਹਤ ਇਸ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਸਾਰਿਆਂ ਨੂੰ 12 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;