ਜਲੰਧਰ/ਚੰਡੀਗੜ੍ਹ, 24 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਚੰਡੀਗੜ੍ਹ ਭਵਨ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਜਲੰਧਰ ‘ਚ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਨਾਲ ਲਗਦੇ ਇਲਾਕਿਆੰ ‘ਚ ਖਰਾਬ ਹੋਏ ਫ਼ਸਲ ਦਾ ਪੈਂਡਿੰਗ ਮੁਆਵਜ਼ਾ ਵੀ ਜਲਦ ਦਿਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਲਿਖਣਗੇ ਤੇ ਜਿੰਨਾ ਮੁਆਵਜ਼ਾ ਕੇਂਦਰ ਸਰਕਾਰ ਦੇਵੇਗੀ, ਪੰਜਾਬ ਸਰਕਾਰ ਉਸ ਵਿਚ ਡਬਲ ਮਿਲਾ ਕੇ ਦੇਵੇਗੀ। ਉਨ੍ਹਾਂ ਦੱਸਿਆ ਕਿ ਸੀਐੱਮ ਨੇ ਯਕੀਨ ਦਿਵਾਇਆ ਕਿ 30 ਨਵੰਬਰ ਤਕ ਸ਼ੂਗਰ ਮਿੱਲਾਂ ਚੱਲ ਜਾਣਗੀਆਂ। ਉਹ ਮਿੱਲ ਮਾਲਕਾਂ ਨਾਲ ਭਲਕੇ ਮੀਟਿੰਗ ਕਰਨਗੇ।
ਅੱਜ ਦੀ ਮੀਟਿੰਗ ਤੋਂ ਬਾਅਦ CM ਮਾਨ ਨੇ ਕਿਸਾਨਾਂ ਨਾਲ ਵੱਡਾ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚੋਂ ਸਭ ਤੋਂ ਵੱਧ ਕਿਸਾਨਾਂ ਨੂੰ ਪੰਜਾਬ ‘ਚ ਗੰਨੇ ਦਾ ਰੇਟ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨਾਂ ਵਿਚ ਕਿਸਾਨਾਂ ਨੂੰ ਗੰਨੇ ਦਾ ਰੇਟ ਵਾਧੂ ਮਿਲੇਗਾ ।
CM ਮਾਨ ਦੀ ਚੰਡੀਗੜ੍ਹ ਵਿਚ ਕਿਸਾਨਾਂ ਨਾਲ ਇਹ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਮਸਲਿਆਂ ਉਤੇ ਮੇਰਾ ਧਿਆਨ ਹੈ। ਅਸੀਂ ਪੰਜਾਬ ਦੇ ਮੁੱਦੇ ਵੀ ਕੇਂਦਰ ਕੋਲ ਚੁੱਕਦੇ ਰਹੇ ਹਾਂ ਤੇ ਮੈਂ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਲ-ਮਿਲ ਕੇ ਹੱਲ ਸਾਰੇ ਕੱਢਾਂਗੇ ਪਰ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦੇਣੀ।
(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)