ਦੋਰਾਹਾ | ਇਥੇ ਜੀਟੀ ਰੋਡ ‘ਤੇ ਸਥਿਤ ਰਾਇਲਟਨ ਸਿਟੀ ‘ਚ ਬਣੇ ਸਿਨੇਮਾਹਾਲ ‘ਚ ਕੰਗਨਾ ਰਣੌਤ ਦੀ ਨਵੀਂ ਫ਼ਿਲਮ ‘ਥਲਾਇਵੀ’ ਦਾ ਕਿਸਾਨਾਂ ਨੇ ਵਿਰੋਧ ਕੀਤਾ। ਉਨ੍ਹਾਂ ਸਿਨੇਮਾਹਾਲ ਦੇ ਬਾਹਰ ਧਰਨਾ ਦਿੱਤਾ ਤਾਂ ਸਿਨੇਮਾਹਾਲ ਦੇ ਜਨਰਲ ਮੈਨੇਜਰ ਨਵਦੀਪ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ।
ਕਿਸਾਨ ਲੀਡਰਾਂ ਨੇ ਸਪੱਸ਼ਟ ਕੀਤਾ ਕਿ ਅਦਾਕਾਰ ਧਰਮਿੰਦਰ, ਅਕਸ਼ੇ ਕੁਮਾਰ, ਅਜੇ ਦੇਵਗਨ ਤੇ ਕੰਗਨਾ ਰਣੌਤ ਦੀਆਂ ਫ਼ਿਲਮਾਂ ਉਦੋਂ ਤੱਕ ਨਹੀਂ ਚੱਲਣ ਦਿਆਂਗੇ ਜਦੋਂ ਤੱਕ ਕਿਸਾਨ ਅੰਦੋਲਨ ਦਾ ਕੋਈ ਫੈਸਲਾ ਨਹੀਂ ਹੋ ਜਾਂਦਾ।
ਸਿਨੇਮਾਹਾਲ ਦੇ ਜਨਰਲ ਮੈਨੇਜਰ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਵਾਦਤ ਕਲਾਕਾਰ ਦੀ ਫ਼ਿਲਮ ਸਿਨੇਮਾ ‘ਚ ਨਹੀਂ ਚਲਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕੰਗਨਾ ਦੀ ਫ਼ਿਲਮ ਵੀ ਬੰਦ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਹਨ। ਸਿਨੇਮਾਘਰਾਂ ‘ਚ ਰਿਲੀਜ਼ ਹੋਈਆਂ ਫ਼ਿਲਮਾਂ ਨੂੰ ਓਟੀਟੀ ‘ਤੇ ਰਿਲੀਜ਼ ਕਰਨ ਦਾ ਟਾਈਮ ਡਿਊਰੇਸ਼ਨ ਕੋਰੋਨਾ ਇਨਫੈਕਸ਼ਨ ਕਾਲ ਤੋਂ ਪਹਿਲਾਂ 8 ਹਫ਼ਤੇ ਹੋਇਆ ਕਰਦਾ ਸੀ। ਕੋਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਇਸ ਨੂੰ ਘਟਾ ਕੇ 4 ਹਫ਼ਤੇ ਕਰ ਦਿੱਤਾ ਗਿਆ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)