ਮੋਗਾ, 9 ਜਨਵਰੀ | ਇਥੇ ਅੱਜ ਕਿਸਾਨ ਮਹਾਪੰਚਾਇਤ ਹੈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਭਾਗ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਥਾਵਾਂ ‘ਤੇ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।