ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਮਾਰਚ : ਕਿਸਾਨਾਂ ਤੇ ਪੁਲਿਸ ਆਹਮੋ-ਸਾਹਮਣੇ, ਗਰਮਾਇਆ ਮਾਹੌਲ, ਇੰਟਰਨੈੱਟ ਬੰਦ

0
306

ਚੰਡੀਗੜ੍ਹ, 6 ਦਸੰਬਰ | ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵਲੋਂ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ।

ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ ਹੈ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ।

ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ। ਖਨੌਰੀ ਸਰਹੱਦ ‘ਤੇ ਅੰਦੋਲਨ ਸ਼ੁਰੂ, ਕਿਸਾਨਾਂ ਨੇ ਮਾਰਚ ਸ਼ੁਰੂ ਨਹੀਂ ਕੀਤਾ ਪਰ ਪੁਲਿਸ ਅੱਥਰੂ ਗੈਸ ਦੇ ਗੋਲੇ ਛੱਡ ਕੇ ਆਈ ਹੈ।

ਕਿੱਥੇ ਕੀ ਹਨ ਪ੍ਰਬੰਧ

ਖਨੌਰੀ ਬਾਰਡਰ- ਪੁਲਿਸ ਦੀਆਂ 13 ਕੰਪਨੀਆਂ, ਸੀਆਰਪੀਐਫ ਅਤੇ ਬੀਐਸਐਫ ਦੀ ਇੱਕ-ਇੱਕ ਕੰਪਨੀ ਤਾਇਨਾਤ ਕੀਤੀ ਗਈ ਹੈ। ਕੁੱਲ ਡੇਢ ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਹਨ। 3 ਜੇ.ਸੀ.ਬੀ., ਵਾਟਰ ਕੈਨਨ ਗੱਡੀਆਂ, 3 ਵਜਰਾ ਗੱਡੀਆਂ, 20 ਰੋਡਵੇਜ਼ ਬੱਸਾਂ ਅਤੇ 7 ਪੁਲਿਸ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। 30 ਕਿਲੋਮੀਟਰ ਦੇ ਖੇਤਰ ਵਿਚ 3 ਥਾਵਾਂ ‘ਤੇ ਤਿੰਨ ਪੱਧਰੀ ਬੈਰੀਕੇਡਿੰਗ ਕੀਤੀ ਗਈ ਹੈ।

ਸ਼ੰਭੂ ਬਾਰਡਰ- ਇੱਥੇ 3 ਲੇਅਰ ਬੈਰੀਕੇਡਿੰਗ ਹੈ। ਹਰਿਆਣਾ ਪੁਲਿਸ ਨੇ ਸੀਮਿੰਟ ਦੀ ਪੱਕੀ ਕੰਧ ਬਣਾਈ ਹੈ। ਪੁਲਿਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ। ਪੁਲ ਦੇ ਹੇਠਾਂ ਕਰੀਬ 1 ਹਜ਼ਾਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਹਨ। ਵਜਰਾ ਗੱਡੀਆਂ ਅਤੇ ਐਂਬੂਲੈਂਸ ਵੀ ਮੌਜੂਦ ਹਨ। ਇਸ ਸਮੇਂ ਇੱਥੇ ਡੇਢ ਹਜ਼ਾਰ ਦੇ ਕਰੀਬ ਕਿਸਾਨ ਇਕੱਠੇ ਹੋਏ ਹਨ।