<p>ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਅਧੀਨ ਪੈਂਦੇ ਪਿੰਡ ਡੱਬਵਾਲੀ ਢਾਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਸਾਹਮਣੇ ਆਇਆ ਹੈ। ਬਾਰਦਾਨੇ ਦੀ ਕਥਿਤ ਕਾਣੀ ਵੰਡ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਝੋਨਾ ਲਿਆ ਕੇ ਭਰਨ ਦੇ ਇਲਜ਼ਾਮ ਲਾਉਂਦਿਆਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਝੋਨੇ ਨਾਲ ਭਰਿਆ ਇੱਕ ਟਰੱਕ ਰੋਕ ਲਿਆ।<&sol;p>&NewLine;<p>ਕਿਸਾਨਾਂ ਦਾ ਦੋਸ਼ ਹੈ ਕਿ ਮੰਡੀ ਵਿੱਚ ਕੁੱਲ 8 ਆੜ੍ਹਤਾਂ ਹਨ&comma; ਪਰ ਬਾਰਦਾਨਾ ਅਤੇ ਝੋਨੇ ਦੀ ਖਰੀਦ ਸਿਰਫ਼ ਇੱਕ ਆੜ੍ਹਤੀਏ ਰਾਹੀਂ ਕਰਵਾਈ ਜਾ ਰਹੀ ਹੈ। ਜਦਕਿ ਬਾਕੀ ਆੜ੍ਹਤਾਂ ’ਤੇ ਬੈਠੇ ਕਿਸਾਨ ਆਪਣੀ ਫਸਲ ਵੇਚਣ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ।<&sol;p>&NewLine;<p>ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਰਾਤ ਸਮੇਂ ਫਾਜ਼ਿਲਕਾ ਅਤੇ ਗੋਬਿੰਦਗੜ੍ਹ ਵਰਗੇ ਬਾਹਰਲੇ ਇਲਾਕਿਆਂ ਤੋਂ ਝੋਨਾ ਲਿਆ ਕੇ ਮੰਡੀ ਵਿੱਚ ਭਰਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਕੋਲ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ&comma; ਜਿਸ ਕਾਰਨ ਉਨ੍ਹਾਂ ਨੂੰ ਟਰੱਕ ਰੋਕਣਾ ਪਿਆ।<&sol;p>&NewLine;<p>ਕਿਸਾਨ ਆਗੂਆਂ ਨੇ ਇਸ ਸਥਿਤੀ ਲਈ ਸਰਕਾਰ ਦੀਆਂ ਨੀਤੀਆਂ ਅਤੇ ਸੈਂਟਰ ਨੂੰ ਸੀ&period;ਸੀ&period; ਲਿਮਿਟ ਲਈ ਭੇਜੇ ਗਏ ਅੰਕੜਿਆਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਮੁਤਾਬਕ ਅਜੇ ਵੀ ਕਰੀਬ 40 ਫੀਸਦੀ ਝੋਨਾ ਮੰਡੀਆਂ ਅਤੇ ਖੇਤਾਂ ਵਿੱਚ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।<&sol;p>&NewLine;<p>ਉੱਥੇ ਹੀ ਪੀੜਤ ਕਿਸਾਨ ਰਮਨਦੀਪ ਸਿੰਘ ਨੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਉਹ ਪਿਛਲੇ 40 ਦਿਨਾਂ ਤੋਂ ਮੰਡੀ ਵਿੱਚ ਬੈਠਾ ਹੈ ਅਤੇ ਉਸ ਦੇ 250 ਗੱਟੇ ਝੋਨੇ ਦੇ ਅਜੇ ਵੀ ਵਿਕਣ ਲਈ ਪਏ ਹਨ। ਉਸ ਨੇ ਦੱਸਿਆ ਕਿ ਆੜ੍ਹਤੀਏ ਵੱਲੋਂ 1800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨਾ ਵੇਚਣ ਦੀ ਗੱਲ ਕਹੀ ਜਾ ਰਹੀ ਹੈ&comma; ਜਦਕਿ ਸਰਕਾਰੀ ਰੇਟ 2465 ਰੁਪਏ ਹੈ। ਕਿਸਾਨ ਮੁਤਾਬਕ ਉਸ ਤੋਂ ਪ੍ਰਤੀ ਕੁਇੰਟਲ 600 ਰੁਪਏ ਦੀ ਕਟੌਤੀ ਮੰਗੀ ਜਾ ਰਹੀ ਹੈ।<&sol;p>&NewLine;<p>ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਾਰੀਆਂ ਆੜ੍ਹਤਾਂ ਨੂੰ ਬਰਾਬਰ ਬਾਰਦਾਨਾ ਨਹੀਂ ਦਿੱਤਾ ਜਾਂਦਾ ਅਤੇ ਨਿਰਪੱਖ ਢੰਗ ਨਾਲ ਖਰੀਦ ਸ਼ੁਰੂ ਨਹੀਂ ਹੁੰਦੀ&comma; ਉਦੋਂ ਤੱਕ ਮੰਡੀ ਵਿੱਚੋਂ ਝੋਨੇ ਦੀ ਲਿਫਟਿੰਗ ਨਹੀਂ ਹੋਣ ਦਿੱਤੀ ਜਾਵੇਗੀ। ਹੁਣ ਕਿਸਾਨਾਂ ਦੀ ਇਸ ਸਮੱਸਿਆ ’ਤੇ ਪ੍ਰਸ਼ਾਸਨ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ&comma; ਇਹ ਦੇਖਣਾ ਹੋਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;