ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਕਿਸਾਨੀ ਸੰਘਰਸ਼ ਦੌਰਾਨ ਲੀਡਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਿੰਡਾਂ ਵਿੱਚ ਪੋਸਟਰ ਲੱਗੇ ਹਨ ਜਿਨ੍ਹਾਂ ਵਿੱਚ ਲਿੱਖਿਆ ਹੈ ਕਿ ‘ਜੋ ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ’।
ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੰਡ ਹਰੀਕੇ ਕਲਾਂ ਵਿਖੇ ਪਾਰਕ ਦਾ ਨੀਂਹ ਪੱਥਰ ਰੱਖਣ ਪਹੁੰਚੇ ਸਨ ਜਿੱਥੇ ਉਹਨਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਕਾਲੀਆ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ।
ਪੁਲਿਸ ਫੋਰਸ ਤਾਇਨਾਤ ਸੀ ਅਤੇ ਰਾਜਾ ਵੜਿੰਗ ਨੇ ਰੁੱਕ ਕੇ ਕਿਸਾਨਾਂ ਨਾਲ ਗੱਲ ਵੀ ਕੀਤੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)