ਜਲੰਧਰ| ਕੇਂਦਰ ਸਰਕਾਰ ਵਲੋ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਕਿਸਾਨਾਂ ਦੀਆਂ ਜਮੀਨਾਂ ਦੇ ਵੱਧ ਮੁਆਵਜ਼ੇ ਨੂੰ ਲੈ ਕੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।
ਇਸੇ ਦੇ ਮੱਦੇਨਜ਼ਰ ਅੱਜ ਕਿਸਾਨਾਂ ਨੇ ਮੋਗਾ, ਜਲੰਧਰ, ਫਿਰੋਜ਼ਪੁਰ, ਅੰਮ੍ਰਿਤਸਰ ਵਿਚ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਹ ਰੇਲਾਂ ਦਾ ਚੱਕਾ ਜਾਮ ਕਰਨ ਲਈ ਮਜਬੂਰ ਹਨ।