ਹਰਿਆਣਾ, 13 ਫਰਵਰੀ | ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ। ਤਾਜ਼ਾ ਅਪਡੇਟਸ ਮੁਤਾਬਕ ਵੱਡੇ-ਵੱਡੇ ਸੀਮੈਂਟ ਦੇ ਬੈਰੀਕੇਡਾਂ ਨੂੰ ਕਿਸਾਨਾਂ ਨੇ ਸੁੱਟ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਵੀ ਬੈਰੀਕੇਡਿੰਗ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਨਹੀਂ ਸਕਦੀ।
ਉਥੇ ਹੀ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਕਈ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਵਿਚਾਲੇ ਕਿਸਾਨਾਂ ਵਿਚ ਭਗਦੜ ਮਚ ਗਈ। ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਫਲਾਈਵਰ ਦੇ ਸੇਫਟੀ ਬੈਰੀਅਰ ਨੂੰ ਤੋੜ ਦਿੱਤਾ। ਉਨ੍ਹਾਂ ਪੁਲਿਸ ਵੱਲੋਂ ਲਾਏ ਲੋਹੇ ਦੇ ਬੈਰੀਕੇਡਾਂ ਨੂੰ ਚੁੱਕ ਕੇ ਫਲਾਈਓਵਰ ਤੋਂ ਹੇਠਾਂ ਸੁੱਟ ਦਿੱਤਾ। ਇਸ ਮਗਰੋਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਨਾਲ ਹੀ ਕਿਸਾਨਾਂ ਨੂੰ ਉਥੋਂ ਹਟਾਉਣ ਲਈ ਵਾਟਰ ਕੈਨਨ ਦਾ ਇਸਤੇਮਾਲ ਕੀਤਾ।