ਕਿਸਾਨਾਂ ਨੇ ਭਲਕੇ ਰੱਖੀ ਚੰਡੀਗੜ੍ਹ ‘ਚ ਮੀਟਿੰਗ, ਸਿਆਸੀ ਪਾਰਟੀਆਂ ਨੂੰ ਪੁੱਛਣਗੇ ਸਵਾਲ, ਅੱਜ ਸੁਖਬੀਰ ਬਾਦਲ ਨਾਲ ਹੋਈ ਬੈਠਕ

0
1758

ਚੰਡੀਗੜ੍ਹ | ਭਲਕੇ ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਉਹ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਬੈਠਕ ਕੀਤੀ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇਹ ਬੈਠਕ ਹੋਈ। ਮੀਟਿੰਗ ‘ਚ ਕਿਸਾਨਾਂ ਦੇ ਮੁੱਦਿਆਂ ਤੋਂ ਇਲਾਵਾ ਹੋਰ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ।

ਦੱਸ ਦੇਈਏ ਕਿ ਸੁਖਬੀਰ ਬਾਦਲ ਦੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਵਿੱਚ ਕਿਸਾਨਾਂ ਵੱਲੋਂ ਅਕਾਲੀ ਦਲ ਦਾ ਵਿਰੋਧ ਕੀਤਾ ਗਿਆ, ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਮੀਟਿੰਗ ਤੋਂ ਇਕ ਦਿਨ ਪਹਿਲਾਂ ਮੀਟਿੰਗ ਕੀਤੀ ਗਈ।

ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਲਾਈਵ ਹੋ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਮੀਟਿੰਗ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ ਜਥੇਬੰਦੀਆਂ ਨੂੰ ਭੇਜੀ ਜਾਵੇ, ਜੋ ਕੱਲ ਬੈਠਕ ‘ਚ ਸ਼ਾਮਿਲ ਹੋਣਗੇ।

ਰਾਜੇਵਾਲ ਨੇ ਕਿਹਾ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਜੇ ਸਮਾਂ ਬਾਕੀ ਹੈ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ ‘ਚ ਰੱਖਦਿਆਂ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਰਨਾਲ ‘ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਰਨਾਲ ‘ਚ ਲਾਠੀਚਾਰਜ ਨੂੰ ਲੈ ਕੇ ਸਰਕਾਰ ਦੀ ਇੱਛਾ ਹੈ ਕਿ ਅੰਦੋਲਨ ਨੂੰ 2 ਹਿੱਸਿਆਂ ‘ਚ ਵੰਡਿਆ ਜਾਵੇ। ਇਸ ਲਈ ਅਸੀਂ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ ‘ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ ‘ਤੇ ਜਾਣਗੇ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)