ਮੰਡੀਆਂ ‘ਚੋਂ ਸਮੇਂ ਸਿਰ ਚੁੱਕੀ ਜਾਵੇਗੀ ਕਿਸਾਨਾਂ ਦੀ ਕਣਕ ਦੀ ਫਸਲ : ਕੈਬਨਿਟ ਮੰਤਰੀ

0
130

ਚੰਡੀਗੜ੍ਹ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਦੀ ਮੀਟਿੰਗ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਮੰਡੀਆਂ ਤੋਂ ਸਮੇਂ ਸਿਰ ਚੁੱਕਿਆ ਜਾਵੇਗਾ। ਧਾਲੀਵਾਲ ਨੇੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਫਸਲ ਨੂੰ ਮੰਡੀਆਂ ਵਿਚੋਂ ਸਮੇਂ ਸਿਰ ਚੁੱਕ ਲਿਆ ਗਿਆ ਸੀ, ਉਸੇ ਤਰ੍ਹਾਂ ਕਣਕ ਦਾ ਇਕ-ਇਕ ਦਾਣਾ ਵੀ ਸਮੇਂ ਸਿਰ ਚੁੱਕ ਲਿਆ ਜਾਵੇਗਾ।

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੇ ਮੁਆਵਜ਼਼ੇ ਉਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸੀਐੱਮ ਸਾਬ੍ਹ ਅਬੋਹਰ ਵਿਚ ਵਿਸਾਖੀ ਤੋਂ ਇਕ ਦਿਨ ਪਹਿਲਾਂ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣਗੇ। ਇਸ ਦੇ ਨਾਲ ਹੀ ਇਹ ਪਹਿਲੀ ਵਾਰ ਹੋਵੇਗਾ ਕੇ ਨੁਕਸਾਨੀਆਂ ਫਸਲਾਂ ਹੀ ਨਹੀਂ, ਸਗੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਮਿਲੇਗਾ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਰੇ ਤਹਿਸੀਲਦਾਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਅਜੇ ਨਹੀਂ ਹੋਈ, ਉਥੇ ਜਾ ਕੇ ਗਿਰਦਾਵਰੀ ਕੰਪਲੀਟ ਕੀਤੀ ਜਾਵੇ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀਆਂ ਵੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਉ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ।