ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ ਦੁਸ਼ਹਿਰਾ

0
3896

ਬਠਿੰਡਾ | ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਮਨਾਇਆ ਜਾ ਰਿਹਾ ਹੈ । ਜਿਸ ਤਹਿਤ ਕਿਸਾਨਾਂ ਨੇ ਇਸ ਦਸ਼ਹਿਰੇ ਸਬੰਧੀ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸੱਦਾ ਦਿੱਤਾ ਗਿਆ । ਕਿਸਾਨਾਂ ਵਲੋਂ ਸਾਰੇ ਬਰਨਾਲਾ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਅਤੇ ਟਰੈਕਟਰ ਮਾਰਚ ਕੱਢ ਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕਿਸਾਨਾਂ ਦੇ ਦੁਸਹਿਰੇ ਵਿੱਚ ਆਉਣ ਲਈ ਸੱਦਾ ਦਿੱਤਾ ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਰੂਪ ਸਿੰਘ ਛੰਨਾ , ਜਰਨੈਲ ਸਿੰਘ ਬਦਰਾ ਅਤੇ ਜੱਜ ਸਿੰਘ ਗਹਿਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਲੜਾਈ ਲੜੀ ਜਾ ਰਹੀ ਹੈ । ਇਸ ਤਹਿਤ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਐਤਕੀਂ ਦਸਹਿਰਾ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਦੇ ਰੂਪ ਵਿੱਚ ਪੁਤਲਾ ਸਾੜ ਕੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ । ਜਿਸ ਲਈ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਇਸ ਦੁਸਹਿਰੇ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ ।

ਉਹਨਾਂ ਦੱਸਿਆ ਕਿ ਪਹਿਲਾਂ ਵੀ ਲਗਾਤਾਰ ਸ਼ਹਿਰ ਨਿਵਾਸੀਆਂ , ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ । ਕਿਉਂਕਿ ਜੇਕਰ ਇਸ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਇਸ ਨਾਲ ਕਿਸਾਨਾਂ ਦੇ ਨਾਲ ਨਾਲ ਦੁਕਾਨਦਾਰਾਂ , ਵਪਾਰੀਆਂ ਸਮੇਤ ਹਰ ਵਰਗ ਬਰਬਾਦ ਹੋਵੇਗਾ । ਜਿਹਨਾਂ ਸਮੇਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ , ਇਹ ਸੰਘਰਸ਼ ਜਾਰੀ ਰਹੇਗਾ । ਰੂਪ ਸਿੰਘ ਛੀਨਾ ( ਸੂਬਾ ਆਗੂ ਬੀਕੇਯੂ ਉਗਰਾਹਾਂ ),ਜਰਨੈਲ ਸਿੰਘ ਬਦਰਾ ( ਜ਼ਿਲ੍ਹਾ ਆਗੂ ਬੀਕੇਯੂ ਉਗਰਾਹਾਂ )