ਕਿਸਾਨ ਅੱਜ ਅੰਦੋਲਨ ਦੇ 7ਵੇਂ ਦਿਨ ਹਰਿਆਣਾ ‘ਚ ਕਰਨਗੇ ਟਰੈਕਟਰ ਮਾਰਚ, BJP ਲੀਡਰਾਂ ਦੇ ਘੇਰੇ ਜਾਣਗੇ ਘਰ

0
223

ਚੰਡੀਗੜ੍ਹ, 17 ਫਰਵਰੀ | ਅੱਜ ਕਿਸਾਨ ਅੰਦੋਲਨ ਦਾ ਸੱਤਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਤੇ ਇਕ ਸਬ-ਇੰਸਪੈਕਟਰ ਦੀ ਦਮ ਘੁਟਣ ਨਾਲ ਮੌਤ ਹੋ ਗਈ ਸੀ।

ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਇਸ ਅੰਦੋਲਨ ਵਿਚ ਸ਼ਾਮਲ ਹੋ ਗਈ ਹੈ। ਉਹ ਅੱਜ ਤੋਂ 2 ਦਿਨਾਂ ਲਈ ਪੰਜਾਬ ਦੇ ਸਾਰੇ ਟੋਲ ਫ੍ਰੀ ਕਰ ਦੇਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ।

sunil jakhar joins BJP JP nadda welcomes congress leader -Sunil Jakhar : BJP में शामिल हुए कांग्रेस के पूर्व नेता सुनील जाखड़, नड्डा ने कहा-पंजाब में पार्टी मजबूत होगी | Times Now

ਇਸ ਦੇ ਨਾਲ ਹੀ ਬੀਕੇਯੂ (ਚੜੂਨੀ) ਹਰਿਆਣਾ ਦੀਆਂ ਤਹਿਸੀਲਾਂ ਵਿਚ ਟਰੈਕਟਰ ਮਾਰਚ ਕੱਢੇਗੀ। ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਚੜੂਨੀ ਗਰੁੱਪ ਹਰਿਆਣਾ ਦੀਆਂ ਸਾਰੀਆਂ ਤਹਿਸੀਲਾਂ ‘ਚ ਟਰੈਕਟਰ ਮਾਰਚ ਕੱਢੇਗਾ। ਕਿਸਾਨਾਂ ਨੂੰ ਸਵੇਰੇ 11 ਵਜੇ ਧਰਨਾ ਦੇਣ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਸੱਦਾ ਹੈ ਕਿ ਕੋਈ ਵੀ ਕਿਸਾਨ ਪਿੰਡ ਵਿਚ ਟਰੈਕਟਰ ਲੈ ਕੇ ਨਾ ਬੈਠਣ, ਇਸ ਅੰਦੋਲਨ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇ। ਇਹ ਟਰੈਕਟਰ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ।ਕਿਸਾਨਾਂ ਵੱਲੋਂ 11 ਫਰਵਰੀ ਤੋਂ ਦਿੱਲੀ ਵੱਲ ਕੂਚ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਹਰਿਆਣਾ ਦੀ ਸਰਕਾਰ ਵੱਲੋਂ ਭਾਰੀ ਬਲ ਦਾ ਪ੍ਰਯੋਗ ਕਰਕੇ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦੀਆਂ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਝੜਪਾਂ ਦੀਆਂ ਕਈ ਖਬਰਾਂ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਕਿਸਾਨ ਵੱਡੀ ਗਿਣਤੀ ‘ਚ ਜ਼ਖਮੀ ਵੀ ਹੋਏ ਹਨ।

ਇਸ ਦੌਰਾਨ ਕਿਸਾਨ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕਿਸੇ ਵੀ ਮੀਟਿੰਗ ‘ਚ ਗੱਲ ਨਹੀਂ ਬਣੀ। ਹੁਣ ਅਗਲੀ ਮੀਟਿੰਗ ਐਤਵਾਰ ਨੂੰ ਹੋਵੇਗੀ।