ਜਲੰਧਰ : ਪਾਵਰਕਾਮ ਨੇ ਇੱਕ ਵਾਰ ਫਿਰ ਵਾਲੰਟੀਅਰ ਡਿਸਕਲੋਜ਼ਰ ਸਕੀਮ ਦੀ ਮਿਆਦ ਵਧਾ ਦਿੱਤੀ ਹੈ। ਮੋਟਰਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ ਸਕੀਮ ਦੀ ਆਖਰੀ ਮਿਤੀ ਹੁਣ 31 ਅਕਤੂਬਰ ਰੱਖੀ ਗਈ ਹੈ। ਜਿਸ ਵਿੱਚ ਕਿਸਾਨ ਸਿਰਫ਼ ਇੱਕ ਕਾਗ਼ਜ਼ ’ਤੇ ਲਿਖ ਕੇ ਦੇ ਸਕਦੇ ਹਨ ਅਤੇ ਨਾਲ ਹੀ ਮੋਟਰ ਦਾ ਲੋਡ ਵੀ ਵਧਾਇਆ ਜਾ ਰਿਹਾ ਹੈ।
ਮੁੱਖ ਇੰਜਨੀਅਰ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਵੀਡੀਐਸ ਸਕੀਮ 10 ਜੂਨ ਨੂੰ ਸ਼ੁਰੂ ਕੀਤੀ ਗਈ ਸੀ। ਜਿਸ ਦੀ ਆਖਰੀ ਤਰੀਕ 24 ਜੁਲਾਈ ਰੱਖੀ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਵਿੱਚ ਲੋਡ ਵਧਾਉਣ ਲਈ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੇ ਮੱਦੇਨਜ਼ਰ ਪਾਵਰਕਾਮ ਨੇ ਇਸ ਸਕੀਮ ਦੀ ਮਿਆਦ ਵਧਾ ਦਿੱਤੀ ਹੈ। ਕਈ ਕਿਸਾਨਾਂ ਨੇ ਮੋਟਰਾਂ ਦਾ ਲੋਡ ਵਧਾ ਦਿੱਤਾ ਹੈ ਅਤੇ ਹੁਣ ਮੁੜ ਸਕੀਮ ਦੀ ਤਰੀਕ ਅੱਪਡੇਟ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਸਕੀਮ ਤਹਿਤ 1.90 ਲੱਖ ਕਿਸਾਨਾਂ ਨੇ ਆਪਣੀਆਂ ਮੋਟਰਾਂ ਦਾ ਲੋਡ ਵਧਾਇਆ ਅਤੇ 210 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਪਾਵਰਕਾਮ ਵੱਲੋਂ ਹੁਣ ਤੱਕ ਕਿਸਾਨਾਂ ਦੀਆਂ ਮੋਟਰਾਂ ਦਾ ਲੋਡ 8.25 ਲੱਖ ਹਾਰਸ ਪਾਵਰ ਤੱਕ ਵਧਾ ਦਿੱਤਾ ਗਿਆ ਹੈ।