ਵਿਸਾਖੀ ਵਾਲੇ ਦਿਨ ਤੋਂ ਕਿਸਾਨਾਂ ਨੂੰ ਮਿਲਣੇ ਸ਼ੁਰੂ ਹੋਣਗੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੇ ਚੈੱਕ : ਧਾਲੀਵਾਲ

0
169

ਚੰਡੀਗੜ੍ਹ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਦੀ ਮੀਟਿੰਗ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਨੂੰ ਸੀਐੱਮ ਸਾਬ੍ਹ ਅਬੋਹਰ ਵਿਚ ਵਿਸਾਖੀ ਤੋਂ ਇਕ ਦਿਨ ਪਹਿਲਾਂ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣਗੇ। ਇਸ ਦੇ ਨਾਲ ਹੀ ਇਹ ਪਹਿਲੀ ਵਾਰ ਹੋਵੇਗਾ ਕੇ ਨੁਕਸਾਨੀਆਂ ਫਸਲਾਂ ਹੀ ਨਹੀਂ, ਸਗੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਮਿਲੇਗਾ।

ਮੰਤਰੀ ਨੇ ਕਿਹਾ ਕਿ ਵਿਸਾਖੀ ਤੋਂ ਇਕ ਦਿਨ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ੇ ਦੇ ਪੈਸੇ ਆ ਜਾਣਗੇ ਤੇ 13 ਅਪ੍ਰੈਲ ਨੂੰ ਸੀਐੱਮ ਚੈੱਕ ਵੰਡਣਗੇ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਰੇ ਤਹਿਸੀਲਦਾਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਅਜੇ ਨਹੀਂ ਹੋਈ, ਉਥੇ ਜਾ ਕੇ ਗਿਰਦਾਵਰੀ ਕੰਪਲੀਟ ਕੀਤੀ ਜਾਵੇ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀਆਂ ਵੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਉ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ।