ਰਾਜਪੁਰਾ-ਸਰਹਿੰਦ ਰੋਡ ‘ਤੇ ਭਿਆਨਕ ਹਾਦਸਾ, 2 ਦੀ ਮੌਤ; ਕੰਡਕਟਰ ਸੀਟ ‘ਤੇ ਬੈਠੇ ਵਿਅਕਤੀ ਦਾ ਸਿਰ ਧੜ ਨਾਲੋਂ ਹੋਇਆ ਵੱਖ

0
1305

ਪਟਿਆਲਾ, 20 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਵਾਪਰਿਆ। ਹਾਦਸੇ ਵਿਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ।

ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਗੋਬਿੰਦਗੜ੍ਹ ਫੈਕਟਰੀ ਵਿਚ ਕੰਮ ਕਰਦੇ ਸਨ ਅਤੇ ਅੰਬਾਲਾ ਸਾਈਡ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ। ਘਟਨਾ ਮੁਤਾਬਕ ਇਨੋਵਾ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਦੌਰਾਨ ਕਾਰ ਦੇ ਸਾਹਮਣੇ ਇਕ ਬਾਈਕ ਆ ਗਿਆ ਤਾਂ ਬਾਈਕ ਨੂੰ ਬਚਾਉਂਦੇ ਇਨੋਵਾ ਸਵਾਰ ਵਿਅਕਤੀ ਨੇ ਕਾਰ ਨੂੰ ਪਾਸੇ ਕਰ ਦਿੱਤਾ। ਅਚਾਨਕ ਗੱਡੀ ਮੋੜਨ ਤੋਂ ਸਾਹਮਣੇ ਖੜ੍ਹੇ ਟਰਾਲੇ ਦੇ ਪਿੱਛੋਂ ਇਨੋਵਾ ਟਕਰਾਅ ਗਈ ਅਤੇ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕੰਡਕਟਰ ਸੀਟ ‘ਤੇ ਬੈਠੇ ਵਿਅਕਤੀ ਦੀ ਗਰਦਨ ਧੜ ਤੋਂ ਵੱਖ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਰਾਜਪੁਰਾ ਸਰਹਿੰਦ ਰੋਡ ‘ਤੇ ਦੇਰ ਰਾਤ ਲੁਧਿਆਣਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਲੁਧਿਆਣਾ ਨੰਬਰ ਕਾਰ ਕ੍ਰਿਸਟਾ ਇਨੋਵਾ ਬਾਈਕ ਨੂੰ ਬਚਾਉਂਦੇ ਹੋਏ ਟਰਾਲੀ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ 2 ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਤੇ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਰਾਜਪੁਰਾ ਪਹੁੰਚਾਇਆ।