ਧੀ ਨੂੰ ਛੇੜਛਾੜ ਕਰਨ ਤੋਂ ਰੋਕਿਆਂ ਤਾਂ ਪਿਤਾ ‘ਤੇ ਕੀਤਾ ਜਾਨਲੇਵਾ ਹਮਲਾ

0
2338

ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਰਹਿਣ ਵਾਲੇ ਇੱਕ ਪਿਤਾ ਉੱਤੇ ਸਿਰਫ ਇਸ ਗੱਲ ਲਈ ਹਮਲਾ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਨੇ ਆਪਣੀ ਧੀ ਨਾਲ ਛੇੜਛਾੜ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ।

ਸ਼ਿਕਾਇਤ ਤੋਂ ਬਾਅਦ ਵੀਰਵਾਰ ਨੂੰ ਕੁਝ ਮੁੰਡਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਦਫਤਰ ਦੇ ਪੈਸੇ ਵੀ ਖੋਹ ਲਏ। ਪੀੜਤ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਬਟਾਲਾ ਦੇ ਚੱਕਰੀ ਬਾਜ਼ਾਰ ‘ਚ ਰਹਿਣ ਵਾਲੇ ਰਾਜਿੰਦਰ ਕੁਮਾਰ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਹੈ। ਹਸਪਤਾਲ ਵਿੱਚ ਰਾਜਿੰਦਰ ਨੇ ਦੱਸਿਆ- ਉਹ ਸੁਨਿਆਰੇ ਦੀ ਦੁਕਾਨ ‘ਤੇ ਕੰਮ ਕਰਦੇ ਹਨ। ਅੱਜ ਉਹ ਦੁਕਾਨ ਮਾਲਕ ਦੇ ਕਹਿਣ ‘ਤੇ ਕਿਸੇ ਕੋਲੋਂ ਪੇਮੈਂਟ ਲੈਕੇ ਵਾਪਸ ਆ ਰਿਹਾ ਸੀ ਤਾਂ ਮੁੰਡਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਬਾਜ਼ਾਰ ਦੇ ਦੁਕਾਨਦਾਰਾਂ ਨੇ ਉਸ ਨੂੰ ਛੁਡਾ ਕੇ ਹਸਪਤਾਲ ਦਾਖਲ ਕਰਵਾਇਆ।

ਹਮਲਾ ਕਰਨ ਵਾਲਿਆਂ ਵਿੱਚ ਇੱਕ ਨੌਜਵਾਨ ਉਹ ਸੀ ਜਿਹੜਾ ਲੰਮੇ ਸਮੇਂ ਤੋਂ ਉਸਦੀ ਧੀ ਨੂੰ ਪਰੇਸ਼ਾਨ ਕਰਦਾ ਹੈ। ਇਸ ਦੀ ਦੋ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸੇ ਕਰਕੇ ਅੱਜ ਉਸ ਨੇ ਹਮਲਾ ਕਰ ਦਿੱਤਾ।

ਸਿਵਲ ਹਸਪਤਾਲ ਬਟਾਲਾ ‘ਚ ਡਿਊਟੀ ‘ਤੇ ਤੈਨਾਤ ਡਾਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਰਾਜਿੰਦਰ ਕੁਮਾਰ ਨੂੰ ਗੰਭੀਰ ਹਾਲਤ ਵਿੱਚ ਲਿਆਂਦਾ ਗਿਆ ਹੈ। ਗੰਭੀਰ ਸੱਟਾਂ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)