ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ

0
104

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਸੀ ਕਿ ਕੁਝ ਲੋਕਾਂ ਵਲੋਂ ਪੰਜਾਬੀ ਗਾਇਕ ਅਲਫਾਜ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਲਫਾਜ਼ ਗੰਭੀਰ ਜ਼ਖਮੀ ਹੈ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ’ਚ ਦਾਖਲ ਹੈ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੌਪ ਗਾਇਕ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ’ਤੇ ਤਸਵੀਰ ਸ਼ੇਅਰ ਕਰਕੇ ਅਲਫਾਜ਼ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ।

ਪੁਲਸ ਨੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਨੀ ਸਿੰਘ ਨੇ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚ ਕੇ ਸੋਸ਼ਲ ਮੀਡੀਆ’ਤੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ ਵਿੱਚ ਅਲਫ਼ਾਜ਼ ਹਸਪਤਾਲ ਦੇ ਬੈੱਡ ‘ਤੇ ਦਾਖ਼ਲ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਰੀਰ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਹ ਉਦਾਸੀਨ ਹੈ। ਸਿਰ’ਤੇ ਗੰਭੀਰ ਸੱਟਾਂ ਲੱਗੀਆਂ ਹਨ।

ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿੱਕੀ ਨਾਂ ਦੇ ਵਿਅਕਤੀ ‘ਤੇ ਹੈ ਹਮਲਾ ਕਰਨ ਦਾ ਸ਼ੱਕ ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਇਹ ਵੀ ਚਰਚਾ ਹੈ ਕਿ ਕੀ ਅਲਫਾਜ਼ ‘ਤੇ ਹਮਲਾ ਕਿਸੇ ਦੁਸ਼ਮਣੀ ਕਾਰਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੋਹਾਣਾ ਵਿਖੇ ਐਫ.ਆਈ.ਆਰ. ਦਰਜ ਹੋ ਗਈ ਹੈ। ਵਿੱਕੀ ਨਾਂ ਦੇ ਵਿਅਕਤੀ ‘ਤੇ ਹਮਲੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਭਾਲ ਜਾਰੀ ਹੈ, ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।