ਫ਼ਤਹਿਗੜ੍ਹ ਸਾਹਿਬ : ਸੂਏ ‘ਚ ਡੁੱਬਣ ਨਾਲ 9 ਸਾਲਾ ਬੱਚੇ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਆਰੀਅਨ

0
2384

ਫ਼ਤਹਿਗੜ੍ਹ ਸਾਹਿਬ| ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਅਮਲੋਹ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਕਸਬਾ ਅਜਨਾਲੀ ਤੋਂ ਲੰਘਦੇ ਸੂਏ ਵਿੱਚ ਡੁੱਬਣ ਕਾਰਨ ਨੌਂ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਬੱਚੇ ਦੀ ਪਛਾਣ ਆਰੀਅਨ ਪੁੱਤਰ ਸਤੀਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।

ਚੌਥੀ ਜਮਾਤ ਵਿੱਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ

ਹਾਸਲ ਜਾਣਕਾਰੀ ਮੁਤਾਬਕ ਇਹ ਬੱਚਾ ਬਿਹਾਰ ਦੇ ਰਹਿਣ ਵਾਲੇ ਪ੍ਰਵਾਸੀ ਪਰਿਵਾਰ ਦਾ ਸੀ। ਚੌਥੀ ਜਮਾਤ ਵਿੱਚ ਪੜ੍ਹਦਾ ਆਰੀਅਨ ਦੋ ਭੈਣਾ ਦਾ ਇਕੱਲਾ ਭਰਾ ਸੀ। ਉਹ ਗੁਆਂਢ ਦੇ ਬੱਚਿਆਂ ਨਾਲ ਸੂਏ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਆਰੀਅਨ ਸੂਏ ਵਿੱਚ ਡੁੱਬ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ