ਫਤਿਹਗੜ੍ਹ ਸਾਹਿਬ : ਕਰੋੜਾਂ ਦਾ ਬੀਮਾ ਲੈਣ ਲਈ ਦਿੱਤਾ ਖ਼ੌਫਨਾਕ ਵਾਰਦਾਤ ਨੂੰ ਅੰਜਾਮ, ਦੋਸਤ ਦੀ ਹੱਤਿਆ ਤੋਂ ਬਾਅਦ ਖ਼ੁਦ ਨੂੰ ਐਲਾਨਿਆ ਮਰਿਆ

0
1900

ਫਤਿਹਗੜ੍ਹ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 4 ਕਰੋੜ ਦੀ ਬੀਮਾ ਰਾਸ਼ੀ ਲੈਣ ਲਈ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਦੋਸਤਾਂ ਨਾਲ ਮਿਲ ਕੇ ਖੁਦ ਨੂੰ ਹਾਦਸੇ ‘ਚ ਮ੍ਰਿਤਕ ਐਲਾਨ ਦਿੱਤਾ ਸਗੋਂ ਇਕ ਹੋਰ ਵਿਅਕਤੀ ਦੀ ਜਾਨ ਵੀ ਲੈ ਲਈ। ਹੱਤਿਆ ਸ਼ਰਾਬ ਵਿਚ ਨਸ਼ਾ ਮਿਲਾ ਕੇ ਵਿਅਕਤੀ ਨੂੰ ਟਰੱਕ ਨਾਲ ਕੁਚਲ ਕੇ ਕੀਤੀ ਗਈ। ਇਸ ਤੋਂ ਬਾਅਦ ਸਾਜ਼ਿਸ਼ਕਰਤਾ ਗਾਇਬ ਹੋ ਗਿਆ ਤੇ ਪਰਿਵਾਰ ਵਾਲਿਆਂ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੀ ਹੋਣ ਦਾ ਦਾਅਵਾ ਕਰਦੇ ਹੋਏ ਸਸਕਾਰ ਕਰ ਦਿੱਤਾ ਤੇ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ।

Jaggi Vasudev | Can you predict death? - Telegraph India

ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਮ੍ਰਿਤਕ ਦੀ ਪਤਨੀ ਨੇ ਆਪਣੇ ਪਤੀ ਦੀ ਹੱਤਿਆ ਦਾ ਸ਼ੱਕ ਪ੍ਰਗਟ ਕਰਦਿਆਂ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਤੇ ਸਾਜ਼ਿਸ਼ਕਰਤਾ ਪਿਛਲੇ ਕੁਝ ਸਮੇਂ ਤੋਂ ਉਸ ਦੇ ਪਤੀ ਨੂੰ ਸ਼ਰਾਬ ਪਿਆ ਰਿਹਾ ਸੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਵਾਰਦਾਤ ‘ਚ ਵਰਤੀਆਂ ਗਈਆਂ 2 ਕਾਰਾਂ, ਇਕ ਟਰੱਕ, ਮੋਟਰਸਾਈਕਲ ਅਤੇ ਐਕਟਿਵਾ ਵੀ ਬਰਾਮਦ ਕੀਤੀ ਹੈ। ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਵਿਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗੁਰਪ੍ਰੀਤ ਸਿੰਘ ਇਕ ਵਪਾਰੀ ਹੈ, ਜਿਸ ਨੂੰ ਕਾਰੋਬਾਰ ਵਿਚ ਘਾਟਾ ਪੈ ਗਿਆ। ਗੁਰਪ੍ਰੀਤ ਦਾ ਦੋਸਤ ਰਾਜੇਸ਼ ਕੁਮਾਰ ਸ਼ਰਮਾ ਬੀਮਾ ਏਜੰਟ ਹੈ। ਉਸ ਨੇ ਗੁਰਪ੍ਰੀਤ ਨੂੰ ਸਲਾਹ ਦਿੱਤੀ ਕਿ ਉਹ ਹਾਦਸੇ ਵਿਚ 4 ਕਰੋੜ ਰੁਪਏ ਦਾ ਦੁਰਘਟਨਾ ਬੀਮਾ ਕਲੇਮ ਲੈ ਸਕਦਾ ਹੈ। ਰਾਜੇਸ਼ ਨੇ ਉਸ ਨੂੰ ਦੱਸਿਆ ਕਿ ਮੌਤ ਦੇ ਸਰਟੀਫਿਕੇਟ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ‘ਤੇ ਸਾਰੀ ਰਕਮ ਵਾਰਸਾਂ ਨੂੰ ਦੇ ਦਿੱਤੀ ਜਾਵੇਗੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਮ੍ਰਿਤਕ ਐਲਾਨਣ ਲਈ ਸੁਖਜੀਤ ਸਿੰਘ ਦੇ ਕਤਲ ਦੀ ਯੋਜਨਾ ਬਣਾਈ।

DSP ਗੁਰਬੰਸ ਸਿੰਘ ਬੈਂਸ ਦੀ ਅਗਵਾਈ ‘ਚ ਤਿੰਨ ਮੈਂਬਰੀ ਐਸਆਈਟੀ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਸੁਖਜੀਤ ਦੀ ਕੁਝ ਦਿਨਾਂ ਤੋਂ ਗੁਰਪ੍ਰੀਤ ਸਿੰਘ ਨਾਲ ਦੋਸਤੀ ਸੀ। ਗੁਰਪ੍ਰੀਤ ਸਿੰਘ ਉਸ ਨੂੰ ਆਪਣੇ ਪੈਸਿਆਂ ਦੀ ਸ਼ਰਾਬ ਪਿਲਾਉਂਦਾ ਸੀ। 19 ਜੂਨ ਨੂੰ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਖੁਸ਼ਦੀਪ ਕੌਰ, ਦੋਸਤ ਸੁਖਵਿੰਦਰ ਸਿੰਘ ਸੰਘਾ ਨੂੰ ਇਕੱਠੇ ਦੇਖਿਆ ਗਿਆ। ਜਦੋਂ ਜਾਂਚ ਅੱਗੇ ਵਧੀ ਤਾਂ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਬੀਤੀ 20 ਜੂਨ ਨੂੰ ਰਾਜਪੁਰਾ ਦੇ ਸਿਟੀ ਥਾਣੇ ਵਿਚ ਹਾਦਸੇ ਦਾ ਕੇਸ ਦਰਜ ਕਰਵਾਇਆ ਸੀ, ਜਿਸ ਵਿਚ ਉਸ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ। ਰਾਜਪੁਰਾ ਪੁਲਿਸ ਨੂੰ ਇਕ ਲਾਸ਼ ਮਿਲੀ, ਜਿਸ ਦੀ ਪਛਾਣ ਖੁਸ਼ਦੀਪ ਕੌਰ ਨੇ ਆਪਣੇ ਪਤੀ ਗੁਰਪ੍ਰੀਤ ਸਿੰਘ ਵਜੋਂ ਕੀਤੀ। ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ