ਪਟਿਆਲਾ, 21 ਅਕਤੂਬਰ | ਇਕ ਵਿਅਕਤੀ ਨੇ ਸ਼ਰਾਬੀ ਹਾਲਤ ਵਿਚ ਆਪਣੀ ਹੀ 12 ਸਾਲਾ ਧੀ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਿਸ ਨੇ ਰਾਮ ਅਵਤਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜੋ ਹਾਲੇ ਫ਼ਰਾਰ ਹੈ।
ਇਸ ਮਾਮਲੇ ਵਿਚ 12 ਸਾਲਾ ਪੀੜਤ ਲੜਕੀ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਮ ਅਵਤਾਰ ਸ਼ਰਾਬੀ ਹਾਲਤ ਵਿਚ ਸੀ ਅਤੇ ਉਸ ਨੇ ਦੁਪਹਿਰ ਵੇਲੇ ਆਪਣੀ ਹੀ ਲੜਕੀ ਨੂੰ ਦੁਕਾਨ ਤੋਂ ਲੱਸੀ ਲੈਣ ਲਈ ਭੇਜਿਆ ਸੀ। ਜਦੋਂ ਲੜਕੀ ਲੱਸੀ ਲੈ ਕੇ ਉਸ ਨੂੰ ਦੇਣ ਲੱਗੀ ਤਾਂ ਉਸ ਨੇ ਲੜਕੀ ਨੂੰ ਕਮਰੇ ਅੰਦਰ ਬੁਲਾ ਕੇ ਅੰਦਰ ਕੁੰਡੀ ਲਗਾ ਲਈ ਅਤੇ ਲੜਕੀ ਨਾਲ ਬਲਾਤਕਾਰ ਕੀਤਾ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਜਦੋਂ ਸ਼ਿਕਾਇਤਕਰਤਾ ਮੌਕੇ ‘ਤੇ ਪਹੁੰਚੀ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ।
ਲੋਕਾਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸ.ਐੱਚ.ਓ. ਇੰਸ. ਕਰਨਵੀਰ ਸਿੰਘ ਸੰਧੂ ਨੇ ਦੱਸਿਆ ਕਿ ਲੜਕੀ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਜਲਦ ਹੀ ਇਸ ਘਿਣੌਨੀ ਹਰਕਤ ਨੂੰ ਕਰਨ ਵਾਲੇ ਰਾਮ ਅਵਤਾਰ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)