ਨਾਜਾਇਜ਼ ਸਬੰਧਾਂ ਤੋਂ ਰੋਕਣ ‘ਤੇ ਪਿਓ ਬਣਿਆ ਜਲਾਦ, ਪੁੱਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਮਾਂ-ਧੀ ਨੇ ਮਸਾਂ ਬਚਾਈ ਜਾਨ

0
636

ਸੰਗਰੂਰ, 23 ਸਤੰਬਰ | ਸੰਗਰੂਰ ‘ਚ ਨਿੱਤ ਦਿਨ ਵੱਡੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਈ ਥਾਵਾਂ ‘ਤੇ ਪਿਤਾ ਵੱਲੋਂ ਪੁੱਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਕਿਤੇ ਪੁੱਤਰ ਵੱਲੋਂ ਪਿਤਾ ਦਾ ਕਤਲ ਕੀਤਾ ਜਾ ਰਿਹਾ ਹੈ। ਲੋਕਾਂ ਵਿਚ ਗੁੱਸਾ ਇੰਨਾ ਵਧ ਗਿਆ ਕਿ ਉਹ ਆਪਣੇ ਹੀ ਲੋਕਾਂ ਦੀ ਜਾਨ ਲੈਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸੇ ਦੌਰਾਨ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚੀਮਾ ਦੇ ਇੱਕ ਨੌਜਵਾਨ ਦਾ ਉਸ ਦੇ ਹੀ ਪਿਤਾ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਘਰ ‘ਚ ਮੌਜੂਦ ਮਾਂ-ਧੀ ਨੇ ਜਾਨ ਬੜੀ ਮੁਸ਼ਕਲ ਨਾਲ ਬਚਾਈ।

ਪੁਲਿਸ ਨੇ ਲਾਸ਼ ਦਾ ਸਥਾਨਕ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ਼ ਪਰਮਜੀਤ ਕੌਰ ਚੀਮਾ ਨੇ ਦੱਸਿਆ ਕਿ ਅਮਨਦੀਪ ਸਿੰਘ ਦੇ ਪਿਤਾ ਗੋਪਾਲ ਸਿੰਘ ਜੋ ਕਿ ਫ਼ੌਜ ਵਿੱਚੋਂ ਸੇਵਾਮੁਕਤ ਹਨ ਅਤੇ ਹੁਣ ਪ੍ਰਾਈਵੇਟ ਨੌਕਰੀ ਕਰਦੇ ਹਨ। ਗੋਪਾਲ ਸਿੰਘ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਘਰ ‘ਚ ਹਮੇਸ਼ਾ ਝਗੜਾ ਰਹਿੰਦਾ ਸੀ।

ਇਸ ਦੌਰਾਨ ਬੀਤੀ ਰਾਤ ਕਰੀਬ 11 ਵਜੇ ਗੋਪਾਲ ਸਿੰਘ ਨੇ ਆਪਣੇ ਲੜਕੇ ਅਮਨਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਗੋਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਰੋਂਦੇ ਹੋਏ ਕਿਹਾ, ਮੇਰੇ ਪਿਤਾ ਨੇ ਮੇਰੇ ਭਰਾ ਨੂੰ ਮਾਰਿਆ, ਉਸ ਨੂੰ ਮੌਤ ਦੀ ਸਜ਼ਾ ਦਿਓ।  ਅਮਨਦੀਪ ਸਿੰਘ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।