Bathindaਵਿਖੇ ਬਸੰਤ ‘ਤੇ ਪੁੱਤ ਲਈ ਪਤੰਗ ਲੈਣ ਗਏ ਪਿਓ ਦਾ ਬੇਰਹਿਮੀ ਨਾਲ ਕਤਲ..

0
28

ਬਠਿੰਡਾ 3 feb :ਕੱਲ ਬਸੰਤ ਪੰਚਮੀ ਵਾਲੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿੱਚ ਇਕ ਪਿਤਾ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ, ਇਸ ਘਟਨਾ ਦੀ ਸੂਚਨਾ ਮਿਲਦਿਆ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਦਾ ਰਹਿਣ ਵਾਲਾ ਸੀ।ਬਸੰਤ ਪੰਚਮੀ ਵਾਲੇ ਦਿਨ ਆਪਣੇ ਲੜਕੇ ਲਈ ਪਤੰਗ ਖ਼ਰੀਦਣ ਲਈ ਗੁਰਦੁਆਰਾ ਸਾਹਿਬ ਨੇੜੇ ਸਥਿਤ ਦੁਕਾਨ ਵੱਲ ਜਾ ਰਿਹਾ ਸੀ। ਪੁਰਾਣੀ ਰੰਜਿਸ਼ ਕਾਰਨ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਸੁਖਰਾਜ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਰਾਜ ਸਿੰਘ ਪਿੰਡ ਬੱਲੂਆਣਾ ਵਿੱਚ ਕਿਸਾਨ ਦਰਸ਼ਨ ਸਿੰਘ ਦਾ ਲੜਕਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅੱਧੀ ਦਰਜਨ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਬਸੰਤ ਪੰਚਮੀ ਦੇ ਤਿਉਹਾਰ ‘ਤੇ ਵਾਪਰੀ ਇਹ ਘਟਨਾ ਨੇ ਪੂਰੇ ਇਲਾਕੇ ਵਿੱਚ ਸਦਮੇ ਦੀ ਲਹਿਰ ਭੇਜ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਰੰਸ਼ਿਜ਼ ਕਾਰਨ ਕੀਤਾ ਗਿਆ ਹੈ। ਦੋਸ਼ੀਆ ਨੂੰ ਜਲਦ ਹੀ ਫੜ ਲਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।